ਨਸ਼ਾ ਤਸਕਰਾਂ ਖ਼ਿਲਾਫ਼ ਡਟੀ ਬੇਨੜਾ ਦੀ ਪੰਚਾਇਤ
ਹਰਦੀਪ ਸਿੰਘ ਸੋਢੀ
ਧੂਰੀ, 29 ਨਵੰਬਰ
ਧੂਰੀ ਦੇ ਪਿੰਡ ਬੇਨੜਾ ਦੀ ਨਵੀਂ ਬਣੀ ਪੰਚਾਇਤ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ।
ਪਿੰਡ ਦੇ ਸਰਪੰਚ ਗੋਪਾਲ ਕ੍ਰਿਸ਼ਨ ਪਾਨੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਜੇਕਰ ਪਿੰਡ ਬੇਨੜਾ ਵਿੱਚ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਦਾ ਫੜਿਆ ਜਾਂਦਾ ਹੈ ਤਾਂ ਪੰਚਾਇਤ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪਿੰਡ ਦੀ ਪੰਚਾਇਤ ਵਿੱਚੋਂ ਸਰਪੰਚ ਅਤੇ ਕੋਈ ਵੀ ਪੰਚਾਇਤ ਮੈਂਬਰ ਨਸ਼ੇ ਵੇਚਣ ਵਾਲੇ ਵਿਅਕਤੀ ਦੀ ਜ਼ਮਾਨਤ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ ਤੇ ਉਨ੍ਹਾਂ ਨੂੰ ਖੇਡਾ ਦੀ ਅਹਿਮੀਅਤ ਵਾਰੇ ਸਮਝਾਇਆ ਜਾਵੇਗਾ। ਉਨ੍ਹਾਂ ਹੋਰ ਪਿੰਡਾਂ ਵਿੱਚ ਨਵੀਆਂ ਬਣੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਅਜਿਹੇ ਮਤੇ ਪਾਸ ਕਰਨ ਤਾਂ ਕਿ ਭਵਿੱਖ ਵਿੱਚ ਨਸ਼ਿਆਂ ਦੇ ਸੁਦਾਗਰਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਮਦਦ ਨਾ ਕੀਤੀ ਜਾਵੇ।
ਇਸ ਮੌਕੇ ਪੰਚਾਇਤ ਮੈਂਬਰ ਲੁਕਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਕੌਰ, ਸੁਖਵਿੰਦਰ ਕੌਰ, ਰਾਜਪਾਲ ਕੌਰ, ਜਸਵਿੰਦਰ ਕੌਰ ਅਤੇ ਰਾਮਾ ਸਣੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ।