For the best experience, open
https://m.punjabitribuneonline.com
on your mobile browser.
Advertisement

ਰੇਲਾਂ ਰੋਕਣ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ

07:39 AM Mar 10, 2024 IST
ਰੇਲਾਂ ਰੋਕਣ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਕੁਰਾਲੀ, 9 ਮਾਰਚ
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਂਟਵਾਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਕੇਕੇਐੱਮ ਦੋਵੇਂ ਗਰੂਪਾਂ ਦੇ ਸੱਦੇ ’ਤੇ 10 ਮਾਰਚ ਨੂੰ ਰੇਲਾਂ ਰੋਕਣ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਕੁਰਾਲੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲਾਂ ਨੂੰ ਰੋਕਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਰੋਪੜ ਜ਼ਿਲ੍ਹਾ ਅਤੇ ਮੁਹਾਲੀ ਜ਼ਿਲ੍ਹੇ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਡਿਊਟੀਆਂ ਵੱਖ-ਵੱਖ ਥਾਂਵਾਂ ’ਤੇ ਲਗਾਈਆਂ ਗਈਆਂ। ਰੇਲ ਰੋਕੂ ਸੱਦੇ ਨੂੰ ਸਫ਼ਲ ਬਣਾਉਣ ਤੋਂ ਇਲਾਵਾ ਮੀਟਿੰਗ ’ਚ ਸਰਬਸੰਮਤੀ ਨਾਲ ਇਹ ਫੈਸਲਾ ਵੀ ਕੀਤਾ ਗਿਆ ਕਿ ਸ਼ੰਭੂ ਬੈਰੀਅਰ ਅਤੇ ਖਨੌਰੀ ਬੈਰੀਅਰ ’ਤੇ ਬੈਠੇ ਮੈਂਬਰ ਆਪਣੀਆਂ ਟਰਾਲੀਆਂ ਵਿੱਚ ਡਟੇ ਰਹਿਣਗੇ। ਆਗੂਆਂ ਨੇ ਹੋਰਨਾਂ ਕਿਸਾਨਾਂ ਅਪੀਲ ਕੀਤੀ ਕਿ ਉਹ ਇਸ ਰੇਲ ਰੋਕੂ ਅੰਦੋਲਨ ਦਾ ਹਿੰਸਾ ਬਣਨ। ਇਸ ਮੌਕੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਸੂਬਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ, ਮਲਕੀਤ ਸਿੰਘ ਸੇਖੋਂ ਕਕਰਾਲੀ, ਭੁਪਿੰਦਰ ਸਿੰਘ ਡੇਕਵਾਲਾ, ਮਲਕੀਤ ਸਿੰਘ ਢਕੋਰਾ ਹਾਜ਼ਰ ਸਨ।

Advertisement

Advertisement
Author Image

Advertisement
Advertisement
×