ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਪੀਆਈ (ਐੱਮਐੱਲ) ਸੁਖਪਾਲ ਖਹਿਰਾ ਦੇ ਹੱਕ ’ਚ ਡਟੀ

09:39 AM May 22, 2024 IST
ਨੁੱਕੜ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਆਗੂ।

ਪੱਤਰ ਪ੍ਰੇਰਕ
ਰੂੜੇਕੇ ਕਲਾਂ, 21 ਮਈ
ਸੀਪੀਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਪਿੰਡ ਕੋਟਦੁਨਾ, ਭੈਣੀ ਫੱਤਾ, ਬਦਰਾ ਵਿੱਚ ਨੁੱਕੜ ਮੀਟਿੰਗਾਂ ਕਰ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਦੱਸਿਆ ਕਿ ਜੇਕਰ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਹੈ ਤਾਂ ਭਾਜਪਾ ਨੂੰ ਹਰਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਰਾਜ ਵਿੱਚ ਮੋਦੀ ਸਰਕਾਰ ਨੇ ਲੋਕਾਂ ਨੂੰ ਧਰਮ ਤੇ ਫਿਰਕਾਪ੍ਰਸਤੀ ਦੇ ਨਾਮ ’ਤੇ ਗੁਮਰਾਹ ਕੀਤਾ ਹੈ ਅਤੇ ਦੇਸ਼ ਦੀ ਸਰਕਾਰੀ ਸੰਪਤੀ ਨੂੰ ਅਡਾਨੀਆਂ-ਅੰਬਾਨੀਆਂ ਨੂੰ ਵੇਚਿਆ ਗਿਆ, ਜਿਸ ਨੂੰ ਬਚਾਉਣ ਲਈ ਦੇਸ਼ ਭਰ ਦੀਆਂ ਦੋ ਦਰਜਨਾਂ ਤੋਂ ਵੱਧ ਪਾਰਟੀਆਂ ਨੇ ਇਕ ਹੋ ਕੇ ਭਾਜਪਾ ਨੂੰ ਹਰਾਉਣਾ ਜ਼ਰੂਰੀ ਸਮਝਿਆ। ਉਨ੍ਹਾਂ ਦੱਸਿਆ ਕਿ 24 ਮਈ ਨੂੰ ਬਰਨਾਲਾ ਤਰਕਸ਼ੀਲ ਭਵਨ ਵਿੱਚ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਦੀ ਮੀਟਿੰਗ ਕਰਕੇ ਪਿੰਡਾਂ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਵਰਕਰ ਸਰਗਰਮੀਆਂ ਤੇਜ਼ ਕਰਨਗੇ। ਇਸ ਮੌਕੇ ਬੰਤ ਸਿੰਘ ਕੋਟਦੁਨਾ, ਗੁਰਪ੍ਰੀਤ ਸਿੰਘ ਕੋਟਦੁਨਾ, ਰਾਮ ਸਿੰਘ ਬਦਰਾ, ਰਾਜ ਸਿੰਘ ਧਨੌਲਾ, ਨਿਰਮਲ ਸਿੰਘ ਪੰਧੇਰ ਆਦਿ ਆਗੂ ਹਾਜ਼ਰ ਸਨ।

Advertisement

Advertisement
Advertisement