ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲੌਂਗੀ, ਬੜਮਾਜਰਾ, ਜੁਝਾਰ ਨਗਰ ਅਤੇ ਦਾਊਂ ਵਿੱਚ ਪੇਚਸ਼ ਫੈਲਿਆ

11:11 AM Jul 16, 2023 IST
ਬਲੌਂਗੀ ਵਿੱਚ ਹਾਲਾਤ ਦਾ ਜਾੲਿਜ਼ਾ ਲੈਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਜੁਲਾਈ
ਪਿਛਲੇ ਦਨਿੀਂ ਲਗਾਤਾਰ ਪਏ ਭਾਰੀ ਮੀਂਹ ਕਾਰਨ ਆਏ ਹੜ੍ਹ ਮਗਰੋਂ ਹੁਣ ਮੁਹਾਲੀ ਨੇੜਲੇ ਪਿੰਡਾਂ ਵਿੱਚ ਪੇਚਸ਼ ਦੀ ਬਿਮਾਰੀ ਫੈਲਣੀ ਸ਼ੁਰੂ ਹੋ ਗਈ ਹੈ। ਮੁਹਾਲੀ ਦੀ ਜੂਹ ਵਿੱਚ ਵੱਸੇ ਕਸਬਾ ਬਲੌਂਗੀ, ਬੜਮਾਜਰਾ, ਜੁਝਾਰ ਨਗਰ ਅਤੇ ਦਾਊਂ ਵਿੱਚ ਪੇਚਸ਼ ਫੈਲ ਗਿਆ ਹੈ। ਇੱਥੋਂ ਦੇ ਕਰੀਬ ਦੋ ਦਰਜਨ ਮਰੀਜ਼ ਹੁਣ ਤੱਕ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਹੋ ਚੁੱਕੇ ਹਨ। ਐੱਸਐੱਮਓ ਡਾ. ਐੱਸਐੱਚ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਰਕਾਰੀ ਹਸਪਤਾਲ ਵਿੱਚ ਡਾਇਰੀਆਂ, ਹੈਜਾ ਅਤੇ ਡੇਂਗੂ-ਮਲੇਰੀਆ ਤੋਂ ਬਚਾਅ ਲਈ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ ਅਤੇ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸੇ ਦੌਰਾਨ ਮੁਹਾਲੀ ਦੀ ਐੱਸਡੀਐੱਮ ਸਰਬਜੀਤ ਕੌਰ, ਮੁਹਾਲੀ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਅਤੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਸਾਂਝੇ ਤੌਰ ’ਤੇ ਬਲੌਂਗੀ ਦਾ ਦੌਰਾ ਕਰਕੇ ਪ੍ਰਭਾਵਿਤ ਖੇਤਰਾਂ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸਡੀਐੱਮ ਨੇ ਦੱਸਿਆ ਕਿ ਇਹਤਿਆਤੀ ਵਜੋਂ ਬਲੌਂਗੀ ਵਿੱਚ ਪਾਣੀ ਦੇ ਟੈਂਕਰ ਉਪਲਬਧ ਕਰਵਾਏ ਗਏ ਹਨ ਅਤੇ ਲੋਕਾਂ ਦੇ ਘਰਾਂ ’ਚੋਂ ਪਾਣੀ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਐੱਸਐੱਮਓ ਘੜੂੰਆਂ ਡਾ. ਸੁਰਿੰਦਰਪਾਲ ਕੌਰ ਦੀ ਨਿਗਰਾਨੀ ਹੇਠ ਮੈਡੀਕਲ ਟੀਮਾਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਮਰੀਜ਼ਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਹੋਰਨਾਂ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਬਣਾ ਕੇ ਪੀੜਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਐੱਸਡੀਐੱਮ ਨੇ ਦੱਸਿਆ ਕਿ ਹੜ੍ਹ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਟਾਈਫਾਈਡ, ਡਾਇਰੀਆ, ਬੁਖਾਰ ਅਤੇ ਲੈਪਟੋਸਪਾਇਰੋਸਿਸ ਅਤੇ ਮਲੇਰੀਆ, ਡੇਂਗੂ ਦਾ ਖ਼ਤਰਾ ਵਧ ਜਾਂਦਾ ਹੈ। ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਦੱਸਿਆ ਕਿ ਪੇਚਸ਼ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓਆਰਐੱਸ ਦੇ ਪੈਕੇਟ ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੀਣ ਵਾਲਾ ਪਾਣੀ ਵਰਤੋਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਉਬਾਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪੀਜੀਆਈ ਅਤੇ ਏਮਜ਼ (ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਮੁਹਾਲੀ ਦੀ ਟੀਮ ਵੱਲੋਂ ਪਿੰਡ ਦਾਊਂ ਅਤੇ ਬਲੌਂਗੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ।

Advertisement

Advertisement
Tags :
ਜੁਝਾਰਦਾਊਂਪੇਚਸ਼ਫੈਲਿਆਬਲੌਂਗੀਬੜਮਾਜਰਾ,ਵਿੱਚ