ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਚਸ਼: ਸਿਹਤ ਵਿਭਾਗ ਦੀ ਡਾਇਰੈਕਟਰ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ

10:35 AM Jul 23, 2023 IST
ਬਲੌਂਗੀ ਵਿੱਚ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਡਾ. ਆਦਰਸ਼ਪਾਲ ਕੌਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਜੁਲਾਈ
ਹੜ੍ਹਾਂ ਦੀ ਤਬਾਹੀ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੇਚਸ਼, ਹੈਜ਼ਾ ਅਤੇ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਚੌਕੰਨਾ ਹੋ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਅੱਜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਅਤੇ ਪੀੜਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਬਲੌਂਗੀ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ।
ਇਸ ਮਗਰੋਂ ਮਹਿਲਾ ਅਧਿਕਾਰੀ ਨੇ ਬੜਮਾਜਰਾ ਵਿੱਚ ਦਸਤਕ ਦਿੱਤੀ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਪ੍ਰੇਰਿਆ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ, ਐਸਐਮਓ ਡਾ. ਸੁਰਿੰਦਰਪਾਲ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਡਾ. ਹਰਪ੍ਰੀਤ ਕੌਰ ਮੌਜੂਦ ਸਨ। ਉਨ੍ਹਾਂ ਦਾਅਵਾ ਕੀਤਾ ਕਿ ਬਲੌਂਗੀ ਅਤੇ ਬੜਮਾਜਰਾ ਵਿੱਚ ਪੇਚਸ਼ ਪੀੜਤ ਮਰੀਜ਼ਾਂ ਦੀ ਗਿਣਤੀ ਘਟੀ ਹੈ ਅਤੇ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

Advertisement

Advertisement