ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨਾਂ ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਸ਼ੁਰੂ

07:05 AM Nov 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਨਵੰਬਰ
ਚੰਡੀਗੜ੍ਹ ਪ੍ਰਸ਼ਾਸਨ ਦੇ ਵਾਹਨ ਰਜਿਸਟ੍ਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵਲੋਂ ਵਾਹਨ ਰਜਿਸਟ੍ਰੇਸ਼ਨ ਦੀ ਸ਼ੁਰੂ ਹੋ ਰਹੀ ਨਵੀਂ ਲੜੀ ਸੀਐਚ 01 ਸੀਐਕਸ ਤੇ ਪੁਰਾਣੀਆਂ ਲੜੀਆਂ ਦੇ ਬਚੇ ਹੋਏ ਫੈਂਸੀ ਤੇ ਮਨਪਸੰਦ ਨੰਬਰਾਂ ਦੀ ਈ-ਨਿਲਾਮੀ ਦੀ ਪ੍ਰਕਿਰਿਆ ਅੱਜ 18 ਨਵੰਬਰ ਤੋਂ ਸ਼ੁਰੂ ਕਰ ਦਿੱਤੀ ਹੈ। ਆਰਐਲਏ ਅਨੁਸਾਰ ਨਿਲਾਮੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਕੇ 24 ਨਵੰਬਰ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਵਾਹਨ ਮਾਲਕ ਮਨਪਸੰਦ ਨੰਬਰਾਂ ਲਈ 25 ਨਵੰਬਰ ਸਵੇਰੇ 10 ਤੋਂ 27 ਨਵੰਬਰ ਸ਼ਾਮ 5 ਵਜੇ ਤੱਕ ਈ-ਨਿਲਾਮੀ ਵਿੱਚ ਹਿੱਸਾ ਲੈ ਸਕਦੇ ਹਨ। ਈ-ਨਿਲਾਮੀ ਵਿੱਚ ਓਹੀ ਵਾਹਨ ਮਾਲਕ ਹਿੱਸਾ ਲੈ ਸਕਣਗੇ ਜਿਨ੍ਹਾਂ ਨੇ ਆਪਣੇ ਵਾਹਨ ਲਈ ਰਜਿਸਟ੍ਰੇਸ਼ਨ ਨੰਬਰ ਲੈਣ ਲਈ ਰਜਿਸਟ੍ਰੇਸ਼ਨ ਕੀਤੀ ਹੋਵੇਗੀ।

Advertisement

Advertisement