ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈ-ਰਿਕਸ਼ਾ ਚਾਲਕਾਂ ਦੇ ਲਰਨਿੰਗ ਲਾਇਸੈਂਸ ਬਣਾਉਣ ਸਬੰਧੀ ਮੁਹਿੰਮ 5 ਤੋਂ

06:55 AM Aug 02, 2024 IST

ਪੱਤਰ ਪ੍ਰੇਰਕ
ਜਲੰਧਰ, 1 ਅਗਸਤ
ਸ਼ਹਿਰ ਦੇ ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਚਾਲਕਾਂ ਦੇ ਲਰਨਿੰਗ ਲਾਇਸੈਂਸ ਬਣਾਉਣ ਲਈ ਆਰ.ਟੀ.ਓ. ਦਫ਼ਤਰ ਵੱਲੋਂ 5 ਅਗਸਤ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਈ-ਰਿਕਸ਼ਾ ਤੇ ਆਟੋ ਰਿਕਸ਼ਾ ਚਾਲਕਾਂ ਨੂੰ ਲਰਨਿੰਗ ਲਾਇਸੈਂਸ ਬਣਾਉਣ ਵਿੱਚ ਸਹਿਯੋਗ ਦੇਣ ਲਈ ਆਰ.ਟੀ.ਓ. ਦਫ਼ਤਰ ਵੱਲੋਂ ਇਹ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਈ-ਰਿਕਸ਼ਾ ਤੇ ਆਟੋ ਰਿਕਸ਼ਾ ਚਾਲਕਾਂ ਪਾਸ ਡਰਾਈਵਿੰਗ ਲਾਇਸੈਂਸ ਨਹੀਂ ਹੈ, ਉਹ ਲਰਨਿੰਗ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਏ.ਆਰ.ਟੀ.ਓ. ਵਿਸ਼ਾਲ ਗੋਇਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਰਨਿੰਗ ਲਾਇਸੈਂਸ ਬਣਾਉਣ ਵਿੱਚ ਮਦਦ ਲਈ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਵਿੱਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਜਾ ਰਿਹਾ ਹੈ। ਆਰ.ਟੀ.ਓ. ਨੇ ਦੱਸਿਆ ਕਿ ਲਰਨਿੰਗ ਲਾਇਸੈਂਸ ਲਈ ਈ-ਰਿਕਸ਼ਾ ਤੇ ਆਟੋ ਰਿਕਸ਼ਾ ਚਾਲਕਾਂ ਦਾ ਟੈਸਟ ਪਹਿਲ ਦੇ ਆਧਾਰ ’ਤੇ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਦੀਆਂ ਸੜਕਾਂ ’ਤੇ ਈ ਰਿਕਸ਼ਾ ਤੇ ਆਟੋ ਰਿਕਸ਼ਾ ਚਲਾਉਣ ਵਾਲਾ ਹਰੇਕ ਚਾਲਕ ਲਾਇਸੈਂਸਧਾਰਕ ਹੋਵੇ। ਇਸ ਤੋਂ ਪਹਿਲਾਂ ਆਰ.ਟੀ.ਓ. ਅਮਨਪ੍ਰੀਤ ਸਿੰਘ ਵੱਲੋਂ ਇਸ ਮੁੱਦੇ ’ਤੇ ਵੱਖ-ਵੱਖ ਐਸੋਸੀਏਸ਼ਨਾਂ ਨਾਲ ਮੀਟਿੰਗ ਵੀ ਕੀਤੀ ਗਈ।

Advertisement

Advertisement
Advertisement