ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

07:24 AM Jan 22, 2024 IST
ਕੁਰਾਲੀ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੁਲਾਜ਼ਮ।

ਮਿਹਰ ਸਿੰਘ
ਕੁਰਾਲੀ, 21 ਜਨਵਰੀ
ਜੁਆਇੰਟ ਫੋਰਮ ਦੇ ਸੱਦੇ ’ਤੇ ਪਾਵਰਕੌਮ ਕਾਮਿਆਂ ਵੱਲੋਂ ਸਥਾਨਕ ਉੱਪ ਮੰਡਲ ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਅਰਥੀ ਫੂਕ ਮੁਜ਼ਾਹਰੇ ਨੂੰ ਸੰਬੋਧਨ ਕਰਦਿਆ ਜੁਆਇੰਟ ਫੋਰਮ ਆਗੂ ਸੁਖਵਿੰਦਰ ਸਿੰਘ ਦੁੱਮਣਾ, ਡਿਵੀਜ਼ਨ ਪ੍ਰਧਾਨ ਭੁਪਿੰਦਰ ਸਿੰਘ ਟੀਐੱਸਯੂ, ਬਰਿੰਦਰ ਸਿੰਘ ਡਿਵੀਜ਼ਨ ਪ੍ਰਧਾਨ ਐੱਮਐੱਸਯੂ, ਸਰਕਲ ਆਗੂ ਬਲਵਿੰਦਰ ਸਿੰਘ , ਸਰਕਲ ਸਕੱਤਰ ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਕੁਰਲੀ ਨੇ ਕਿਹਾ ਕਿ ਸੀਆਰਏ 295/19 ਵਾਲੇ ਸਾਥੀਆਂ ਨਾਲ ਪਿਛਲੇ ਲੰਮੇ ਸਮੇਂ ਤੋਂ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਇਨ੍ਹਾਂ ਦੀ ਭਰਤੀ ਦੀਆਂ ਸ਼ਰਤਾਂ ਵਿੱਚ ਸੋਧ ਕਰਕੇ ਸਾਰੇ ਦਸਤਾਵੇਜ਼ ਚੈੱਕ ਕਰਕੇ ਇਹਨਾਂ ਨੂੰ ਸਹਾਇਕ ਲਾਈਨਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ ਤਿੰਨ ਸਾਲ ਦਾ ਪਰਖ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਸਾਥੀਆਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਬਣਦੀ ਤਨਖ਼ਾਹ ਸਮੇਤ ਭੱਤੇ ਨਹੀਂ ਜਾਰੀ ਕੀਤੇ ਜਾ ਰਹੇ।
ਆਗੂਆਂ ਨੇ ਕਿਹਾ ਕਿ ਹੁਣ ਅਦਾਲਤੀ ਫ਼ੈਸਲਿਆਂ ਤੇ ਸਟੇਟਸ-ਕੋਅ ਨੂੰ ਅੱਖੋਂ-ਪਰੋਖੇ ਕਰਕੇ 25 ਸਾਥੀਆਂ ਨੂੰ ਬਰਖ਼ਾਸਤ ਕਰਨ ਦਾ ਇਕਪਾਸੜ ਫ਼ੈਸਲਾ ਕਰਕੇ ਸਾਥੀਆਂ ਨਾਲ ਵਧੀਕੀ ਕੀਤੀ ਜਾ ਰਹੀ ਹੈ। ਆਗੂਆਂ ਨੇ ਐੱਸਡੀਓ ਕੁਰਾਲੀ ਦੇ ਮੁਲਾਜ਼ਮ ਵਿਰੋਧੀ ਰਵਈਏ ਦੀ ਨਿਖੇਧੀ ਕਰਦੇ ਹੋਏ ਸੰਗਰਸ਼ ਦੀ ਚਿਤਾਵਨੀ ਦਿੱਤੀ। ਇਸ ਮੁਜ਼ਾਹਰੇ ਨੂੰ ਸੁਖਜਿੰਦਰ ਸਿੰਘ ਮੋਰਿੰਡਾ, ਸ਼ੇਰ ਸਿੰਘ ਖਰੜ, ਮੈਡਮ ਸਵਰਨ ਕੌਰ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ, ਪ੍ਰੇਮ ਸਿੰਘ, ਮਦਨ ਲਾਲ, ਨਿਰਮੈਲ ਸਿੰਘ, ਭੁਪਿੰਦਰ ਸਿੰਘ ਫੋਰਮੈਨ, ਗੁਰਬਚਨ ਸਿੰਘ ਘੜੂੰਆਂ, ਜਰਨੈਲ ਸਿੰਘ ਖਰੜ, ਰਾਜੇਸ਼ ਕੁਮਾਰ, ਗੁਰਦੇਵ ਸਿੰਘ, ਕਾਕਾ ਸਿੰਘ ਖਰੜ, ਸੁਰਿੰਦਰ ਕੁਮਾਰ ਸ਼ਰਮਾ ਆਦਿ ਸ਼ਾਮਲ ਹੋਏ।

Advertisement

Advertisement