ਬਿਜਲੀ ਕਾਮਿਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ
07:44 AM Aug 23, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 22 ਅਗਸਤ
ਬਿਜਲੀ ਕਾਮਿਆਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਪਾਵਰਕੌਮ ਮੈਨੇਜਮੈਂਟ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਮੰਡਲ ਦਫ਼ਤਰ ਰਾਏਕੋਟ ਸਾਹਮਣੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 31 ਜੁਲਾਈ ਨੂੰ ਬਿਜਲੀ ਮੰਤਰੀ ਦੀ ਮੌਜੂਦਗੀ ਵਿੱਚ ਪਾਵਰਕੌਮ ਦੀ ਮੈਨੇਜਮੈਂਟ ਨਾਲ ਬਿਜਲੀ ਕਾਮਿਆਂ ਦੀਆਂ ਮੰਗਾਂ ਉੱਪਰ ਸਹਿਮਤੀ ਦੇ ਬਾਵਜੂਦ ਮੈਨੇਜਮੈਂਟ ਨੇ ਮੰਗਾਂ ਲਾਗੂ ਕਰਨ ਲਈ 15 ਅਗਸਤ ਤੱਕ ਦੀ ਤੈਅ ਸਮਾਂ ਸੀਮਾ ਦੀ ਵੀ ਕੋਈ ਪਰਵਾਹ ਨਹੀਂ ਕੀਤੀ। ਮੁਲਾਜ਼ਮ ਆਗੂਆਂ ਨੇ 1 ਸਤੰਬਰ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਹੈ। ਬਿਜਲੀ ਕਾਮਿਆਂ ਨੇ ਠੇਕੇਦਾਰੀ ਸਿਸਟਮ ਰੱਦ ਕਰ ਕੇ ਰੈਗੂਲਰ ਭਰਤੀ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਉਪਰ ਵੀ ਜ਼ੋਰ ਦਿੱਤਾ।
Advertisement
Advertisement
Advertisement