For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਵਿੱਚ ਧਰਤੀ ਦਿਵਸ ਮਨਾਇਆ

06:43 AM Apr 23, 2024 IST
ਸਕੂਲਾਂ ਵਿੱਚ ਧਰਤੀ ਦਿਵਸ ਮਨਾਇਆ
ਸ਼ਾਹਕੋਟ ਵਿੱਚ ਸਮਾਗਮ ਦੌਰਾਨ ਵਿਚਾਰ ਪੇਸ਼ ਕਰਦੇ ਹੋਏ ਵਿਦਿਆਰਥੀ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 22 ਅਪਰੈਲ
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦਾ ਥੀਮ ‘ਧਰਤੀ ਬਨਾਮ ਪਲਾਸਟਿਕ’ ਸੀ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਕਿਹਾ ਕਿ ਧਰਤੀ ਨਾਲ ਮਨੁੱਖੀ ਜੀਵਨ ਦਾ ਡੂੰਘਾ ਸਬੰਧ ਹੈ। ਪੈਸੇ ਦੇ ਲਾਲਚ ਨੇ ਧਰਤੀ ਸਮੇਤ ਸਮੁੱਚੇ ਚੌਗਿਰਦੇ ਨੂੰ ਪਲੀਤ ਕਰ ਦਿੱਤਾ ਹੈ, ਜਿਸ ਨਾਲ ਮਨੁੱਖਤਾ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਧਰਤੀ ਦੀ ਸੰਭਾਲ ਕਰਨ ਦੀ ਸ਼ੁਰੂਆਤ ਹਰ ਮਨੁੱਖ ਨੂੰ ਆਪਣੇ ਘਰ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਤੋਂ ਪਰਹੇਜ ਕਰਨ ਲਈ ਪ੍ਰੇਰਿਤ ਕੀਤਾ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕੰਚਨਪ੍ਰੀਤ ਕੌਰ, ਮਾਨਿਆ, ਅਮਰਪ੍ਰੀਤ ਕੌਰ, ਇੰਦਰਪ੍ਰੀਤ ਕੌਰ ਅਤੇ ਸੱਤਵੀਂ ਦੀ ਭਾਵਨਾ ਨੇ ਆਪਣੇ ਵਿਚਾਰਾਂ, ਗੀਤਾਂ ਅਤੇ ਕਵਿਤਾਵਾਂ ਰਾਹੀਂ ਮਨੁੱਖੀ ਜ਼ਿੰਦਗੀ ਉੱਪਰ ਪਲਾਸਟਿਕ ਦੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਪ੍ਰਣ ਕਰਨ ਲਈ ਕਿਹਾ। ਇਸ ਮੌਕੇ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਦਾ ਸਵਾਲ-ਜੁਆਬ ਦਾ ਮੁਕਾਬਲਾ ਵੀ ਕਰਵਾਇਆ ਗਿਆ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਵੁੱਡ ਸਟਾਕ ਸਕੂਲ ਵੱਲੋਂ ਅੱਜ ਵਿਸ਼ਵ ਧਰਤ ਦਿਵਸ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰ ਕੌਰ ਨਿੰਜਰ ਅਤੇ ਪ੍ਰਿੰਸੀਪਲ ਐਨਸੀ ਦੀ ਅਗਵਾਈ ’ਚ ਸਕੂਲ ਕੰਪਲੈਕਸ ’ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਤੇ ਨੁੱਕੜ ਨਾਟਕ ਰਾਹੀਂ ਇਹ ਸੰਦੇਸ਼ ਦਿੱਤਾ ਕਿ ਧਰਤੀ ਨੂੰ ਹਰਿਆ ਭਰਿਆ ਰੱਖਣਾ ਕਿੰਨਾ ਜ਼ਰੂਰੀ ਹੈ। ਪ੍ਰਿੰਸੀਪਲ ਐਨਸੀ ਨੇ ਬੱਚਿਆਂ ਨੂੰ ਦੱਸਿਆ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਧਰਤ ਨੂੰ ਗੰਧਲਾ ਹੋਣ ਤੋਂ ਬਚਾਉਣ।

Advertisement

Advertisement
Author Image

Advertisement
Advertisement
×