ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰੇ ਅੱਜ ਤੋਂ

08:51 AM Jul 03, 2023 IST
ਖੁਰਾਣਾ ਵਿੱਚ ਪੱਕੇ ਮੋਰਚੇ ਦੇ 20ਵੇਂ ਦਿਨ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ 3 ਤੇ 4 ਜੁਲਾਈ ਨੂੰ ਦੋ ਦਿਨ ਪੰਜਾਬ ਭਰ ਦੇ ਜ਼ਿਲ੍ਹਿਆਂ ਵਿਚ ਲੜੀਵਾਰ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। 8736 ਕੱਚੇ ਅਧਿਆਪਕਾਂ ਨੇ ਕੱਲ੍ਹ ਦੇ ਪੁਲੀਸ ਲਾਠੀਚਾਰਜ ਖ਼ਿਲਾਫ਼ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਮੀਟਿੰਗ ਕਰਾਉਣ ਦਾ ਕੀਤਾ ਵਾਅਦਾ ਪੂਰਾ ਨਾ ਹੋਇਆ ਤਾਂ ਅੱਠ ਜੁਲਾਈ ਨੂੰ ਮੁੜ ਸੂਬਾ ਪੱਧਰੀ ਇਕੱਠ ਕਰ ਕੇ ਸਰਕਾਰ ਨੂੰ ਘੇਰਿਆ ਜਾਵੇਗਾ ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ।
8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਨੇੜਲੇ ਪਿੰਡ ਖੁਰਾਣਾ ਵਿੱਚ ਜਿੱਥੇ 20ਵੇਂ ਦਿਨ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਟੈਂਕੀ ਉੱਪਰ ਡਟਿਆ ਰਿਹਾ, ਉੱਥੇ ਟੈਂਕੀ ਹੇਠਾਂ ਪੱਕਾ ਮੋਰਚਾ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਨੇ ਕਿਹਾ ਕਿ ਕੱਲ੍ਹ ਪੁਲੀਸ ਨੇ ਅਧਿਆਪਕਾਂ ਉੱਪਰ ਲਾਠੀਚਾਰਜ ਕਰ ਕੇ ਲੋਕਤੰਤਰ ਦਾ ਘਾਣ ਕੀਤਾ ਹੈ। ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਅਧਿਆਪਕਾਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਭਲਕੇ 3 ਤੇ 4 ਜੁਲਾਈ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਤੱਕ ਸਰਕਾਰ ਨਾਲ ਮੀਟਿੰਗ ਨਿਸ਼ਚਿਤ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ। ਜੇ ਮੀਟਿੰਗ ਨਿਸ਼ਚਿਤ ਨਾ ਕਰਵਾਈ ਗਈ ਤਾਂ ਮੁੜ 8 ਜੁਲਾਈ ਨੂੰ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਭਰਾਤਰੀ ਜਥੇਬੰਦੀਆਂ ਡੀਟੀਐਫ਼, ਜੀਟੀਯੂ, ਬੀਕੇਯੂ ਏਕਤਾ ਉਗਰਾਹਾਂ, ਤਰਕਸ਼ੀਲ ਸੁਸਾਇਟੀ, ਬੀਐਡ ਅਧਿਆਪਕ ਫਰੰਟ ਆਦਿ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਗੁਰਮੀਤ ਸਿੰਘ, ਜਗਸੀਰ ਸਿੰਘ, ਰਿੰਪਲਜੀਤ ਸਿੰਘ, ਗੁਰਪਿੰਦਰ ਸਿੰਘ ਚੀਮਾ, ਗੁਰਿੰਦਰ ਸਿੰਘ ਸੋਹੀ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਲਾਲ ਸਿੰਘ, ਕੁਲਵੰਤ ਕੌਰ, ਜਸਵੀਰ ਕੌਰ, ਗੁਰਦੀਪ ਕੌਰ, ਨਿਰਮਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
ਅਧਿਆਪਕਾਂਅਰਥੀਮੁਜ਼ਾਹਰੇਵੱਲੋਂ
Advertisement