ਸ੍ਰੀਨਗਰ, 27 ਦਸੰਬਰਜੰਮੂ ਕਸ਼ਮੀਰ ਵਿੱਚ ਸ਼ੁੱਕਰਵਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ ਚਾਰ ਮਾਪੀ ਗਈ।ਉਨ੍ਹਾਂ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ 9:06 ਮਿੰਟ ’ਤੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮਹਿਸੂਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਧਰਤੀ ਥੱਲੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਅਧਿਕਾਰੀ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਪੀਟੀਆਈ