Earthquake: ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ
10:51 PM Dec 27, 2024 IST
ਸ੍ਰੀਨਗਰ, 27 ਦਸੰਬਰਜੰਮੂ ਕਸ਼ਮੀਰ ਵਿੱਚ ਸ਼ੁੱਕਰਵਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ ਚਾਰ ਮਾਪੀ ਗਈ।
Advertisement
ਉਨ੍ਹਾਂ ਦੱਸਿਆ ਕਿ ਭੂਚਾਲ ਦੇ ਝਟਕੇ ਰਾਤ 9:06 ਮਿੰਟ ’ਤੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਮਹਿਸੂਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਧਰਤੀ ਥੱਲੇ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਅਧਿਕਾਰੀ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਪੀਟੀਆਈ
Advertisement
Advertisement