ਕੌਮੀ ਰਾਜਧਾਨੀ ਵਿੱਚ ਭੂਚਾਲ
07:10 AM Nov 12, 2023 IST
Advertisement
ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਦੁਪਹਿਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ 2.6 ਮਾਪੀ ਗਈ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਦਿੱਲੀ ਤੋਂ 20 ਕਿਲੋਮੀਟਰ ਉੱਤਰ ਵਿੱਚ ਬੁਰਾੜੀ ਨੇੜੇ ਸੀ। ਦੁਪਹਿਰ 3.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਘਬਰਾ ਕੇ ਘਰਾਂ ’ਚੋਂ ਬਾਹਰ ਆ ਗਏ। ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਛੇ ਨਵੰਬਰ ਨੂੰ ਨੇਪਾਲ ਵਿੱਚ ਆਏ ਭੂਚਾਲ ਦੇ ਝਟਕੇ ਦਿੱਲੀ-ਐੱਨਸੀਆਰ ਵਿੱਚ ਵੀ ਮਹਿਸੂਸ ਕੀਤੇ ਗਏ ਸਨ ਹਾਲਾਂਕਿ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ। -ਪੀਟੀਆਈ
Advertisement
Advertisement