ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਫ਼ਗ਼ਾਨਿਸਤਾਨ ’ਚ ਭੂਚਾਲ ਨੇ ਮਚਾਈ ਤਬਾਹੀ; ਮਰਨ ਵਾਲਿਆਂ ਦੀ ਗਿਣਤੀ ਵਧ ਕੇ 2000 ਹੋਈ

12:14 PM Oct 08, 2023 IST
Seismograph with paper in action and earthquake - 3D Rendering
ਇਸਲਾਮਾਬਾਦ, 8 ਅਕਤੂਬਰ
Advertisement

ਪੱਛਮੀ ਅਫ਼ਗ਼ਾਨਿਸਤਾਨ ਵਿੱਚ ਲੰਘੇ ਦਨਿ ਆਏ ਜ਼ੋਰਦਾਰ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2000 ਨੂੰ ਪਹੁੰਚ ਗਈ ਹੈ। ਤਾਲਬਿਾਨ ਦੇ ਬੁਲਾਰੇ ਨੇ ਦੱਸਿਆ ਕਿ 465 ਘਰ ਜ਼ਮੀਨਦੋਜ਼ ਹੋ ਗਏ ਤੇ 135 ਨੂੰ ਨੁਕਸਾਨ ਪੁੱਜਾ ਹੈ। ਸੰਯੁਕਤ ਰਾਸ਼ਟਰ ਨੇ ਕਿਹਾ, ‘‘ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੇ ਖਦਸ਼ਿਆਂ ਦਰਮਿਆਨ ਤਲਾਸ਼ ਤੇ ਬਚਾਅ ਕਾਰਜ ਜਾਰੀ ਰਹਿਣ ਕਰਕੇ ਸਥਾਨਕ ਪ੍ਰਸ਼ਾਸਨ ਨੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਅਨੁਮਾਨ ਜਤਾਇਆ ਹੈ।’’ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਬੁਲਾਰੇ ਮੁਹੰਮਦ ਅਬਦੁੱਲਾ ਜਨ ਨੇ ਦੱਸਿਆ ਕਿ ਭੂਚਾਲ ਤੇ ਉਸ ਮਗਰੋਂ ਆਏ ਝਟਕਿਆਂ ਦਾ ਸਭ ਤੋਂ ਵੱਧ ਅਸਰ ਹੇਰਾਤ ਸੂਬੇ ਦੇ ਜੇਂਦਾ ਜਨ ਜ਼ਿਲ੍ਹੇ ਦੇ ਚਾਰ ਪਿੰਡਾਂ ’ਤੇ ਪਿਆ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਕਰੀਬ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਇਸ ਮਗਰੋਂ 6.3, 5.9 ਤੇ 5.5 ਦੀ ਸ਼ਿੱਦਤ ਵਾਲੇ ਭੂਚਾਲ ਦੇ ਤਿੰਨ ਝਟਕੇ ਵੀ ਮਹਿਸੂਸ ਕੀਤੇ ਗਏ। -ਏਪੀ

 

Advertisement

 

Advertisement