For the best experience, open
https://m.punjabitribuneonline.com
on your mobile browser.
Advertisement

ਆਰਥਿਕ ਤੇ ਸਮਾਜਿਕ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਕਾਨੂੰਨ ਦਾ ਸ਼ਾਸਨ ਰਹੇ: ਮੁਰਮੂ

07:17 AM Oct 01, 2024 IST
ਆਰਥਿਕ ਤੇ ਸਮਾਜਿਕ ਵਿਕਾਸ ਉਦੋਂ ਹੀ ਸੰਭਵ ਹੈ  ਜਦੋਂ ਕਾਨੂੰਨ ਦਾ ਸ਼ਾਸਨ ਰਹੇ  ਮੁਰਮੂ
ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵਿੱਚ ਆਈਏਐੱਸ ਪ੍ਰੋਬੇਸ਼ਨਰੀ ਅਫ਼ਸਰਾਂ ਨਾਲ ਗੱਲਬਾਤ ਕਰਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 30 ਸਤੰਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਕਿਹਾ ਕਿ ਆਰਥਿਕ ਵਿਕਾਸ ਅਤੇ ਸਮਾਜਿਕ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਕਾਨੂੰਨ ਦਾ ਸ਼ਾਸਨ ਕਾਇਮ ਰਹੇ। ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰਨ ਆਏ ਇੰਡੀਅਨ ਪੁਲੀਸ ਸਰਵਿਸ (ਆਈਪੀਐੱਸ) ਪ੍ਰੋਬੇਸ਼ਨਰੀ ਅਫ਼ਸਰਾਂ ਦੇ ਸਮੂਹ ਨੂੰ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ, ਨਿਆਂ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਬਿਨਾਂ ਵਿਕਾਸ ਇੱਕ ਅਰਥਹੀਣ ਸ਼ਬਦ ਬਣ ਜਾਂਦਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ, ‘ਅਪਰਾਧ ਦੀ ਇੱਕ ਸ਼੍ਰੇਣੀ, ਜਿਸ ਨੂੰ ਮੈਂ ਇੱਥੇ ਉਜਾਗਰ ਕਰਨਾ ਚਾਹਾਂਗੀ, ਉਹ ਹੈ ਮਹਿਲਾਵਾਂ ਵਿਰੁੱਧ ਅਪਰਾਧ। ਹਾਲਾਂਕਿ ਇਹ ਬਿਮਾਰ ਮਾਨਸਿਕਤਾ ਅਤੇ ਸਮਾਜਿਕ ਪੱਖਪਾਤ ਦੀਆਂ ਡੂੰਘੀਆਂ ਜੜ੍ਹਾਂ ਵਾਲੀ ਇੱਕ ਗੁੰਝਲਦਾਰ ਸਮੱਸਿਆ ਹੈ, ਪਰ ਸਭ ਤੋਂ ਪਹਿਲਾਂ ਇਹ ਇੱਕ ਅਪਰਾਧ ਹੈ। ਇਸ ਲਈ, ਇਸ ਨਾਲ ਲੜਨ ਲਈ ਕਈ ਪੱਧਰਾਂ ’ਤੇ ਕਾਰਵਾਈ ਦੀ ਲੋੜ ਹੁੰਦੀ ਹੈ ਪਰ ਸਭ ਤੋਂ ਪਹਿਲਾਂ ਪੁਲੀਸ ਫੋਰਸ ਨੂੰ ਇਸ ਨਾਲ ਨਜਿੱਠਦਾ ਪੈਂਦਾ ਹੈ।’ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਤਕਨਾਲੋਜੀ ਪ੍ਰਤੀ ਜਾਗਰੂਕ ਹੋਣ ਤੇ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹਿਣ ਦਾ ਸੱਦਾ ਦਿੱਤਾ।
ਇਸ ਉਪਰੰਤ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਆਰਐੱਮਐੱਲ ਹਸਪਤਾਲ ਦੀ 10ਵੇਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਨਾਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਵੱਲੋਂ ਕੀਤਾ ਜਾਂਦਾ ਦੁਰਵਿਵਹਾਰ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਡਾਕਟਰ ਮਰੀਜ਼ਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ। ਮੁਰਮੂ ਨੇ ਕਿਹਾ, ‘ਕਈ ਵਾਰ ਜਦੋਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਗੁੱਸੇ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰ ਸਿਹਤ ਸੰਭਾਲ ਪੇਸ਼ੇਵਰਾਂ ਨਾਲ ਦੁਰਵਿਵਹਾਰ ਕਰਦੇ ਹਨ। ਇਹ ਗਲਤ ਅਤੇ ਨਿੰਦਣਯੋਗ ਹੈ।’’ -ਪੀਟੀਆਈ

Advertisement

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਆਤਿਸ਼ੀ। -ਫੋਟੋ: ਪੀਟੀਆਈ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅੱਜ ਰਾਸ਼ਟਰਪਤੀ ਨਾਲ ਇਹ ਸਦਭਾਵਨਾ ਮੀਟਿੰਗ ਕੀਤੀ। ਇਸ ਸਬੰਧੀ ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ, ‘ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’ ਪੋਸਟ ਵਿਚ ਇਸ ਮੀਟਿੰਗ ਦੀ ਇਕ ਫੋਟੋ ਵੀ ਸਾਂਝੀ ਕੀਤੀ ਗਈ ਹੈ।

Advertisement

Advertisement
Author Image

joginder kumar

View all posts

Advertisement