ਕੇਜਰੀਵਾਲ ਦੇ ਆਈਫੋਨ ਦੇ ਪਾਸਵਰਡ ਲਈ ਈਡੀ ਵੱਲੋਂ ਕੰਪਨੀ ਤੱਕ ਪਹੁੰਚ
06:10 PM Mar 31, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਈਫੋਨ ਦੇ ਵੇਰਵੇ ਜਾਣਨ ਲਈ ਐਪਲ ਕੰਪਨੀ ਤੋਂ ਮਦਦ ਮੰਗੀ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੇਜਰੀਵਾਲ ਨੇ ਆਪਣਾ ਆਈਫੋਨ ਬੰਦ ਕਰ ਦਿੱਤਾ ਸੀ ਅਤੇ ਆਪਣੇ ਪਾਸਵਰਡ ਦਾ ਖੁਲਾਸਾ ਨਹੀਂ ਕੀਤਾ ਸੀ। ਮੁੱਖ ਮੰਤਰੀ ਇਸ ਸਮੇਂ ਈਡੀ ਦੀ ਹਿਰਾਸਤ ਵਿੱਚ ਹਨ ਅਤੇ ਜੇਲ੍ਹ ਵਿੱਚੋਂ ਹੀ ਸਰਕਾਰ ਚਲਾ ਰਹੇ ਹਨ।
Advertisement
Advertisement