ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ
08:32 PM Aug 01, 2024 IST
ਹਤਿੰਦਰ ਮਹਿਤਾ
ਜਲੰਧਰ, 1 ਅਗਸਤ
ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।
Advertisement
ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ 2,000 ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ।
Advertisement
Advertisement