For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਨੀਤੀ ਕੇਸ: ਈਡੀ ਨੇ ਪੁੱਛ ਪੜਤਾਲ ਮਗਰੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ

11:31 PM Mar 21, 2024 IST
ਆਬਕਾਰੀ ਨੀਤੀ ਕੇਸ  ਈਡੀ ਨੇ ਪੁੱਛ ਪੜਤਾਲ ਮਗਰੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ ਈਡੀ ਅਧਿਕਾਰੀ। -ਫੋਟੋ: ਏਐੱਨਆਈ
Advertisement
ਨਵੀਂ ਦਿੱਲੀ, 21 ਮਾਰਚ
Advertisement

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਹਾਈ ਕੋਰਟ ਵੱਲੋਂ ਅੱਜ ਕੇਜਰੀਵਾਲ ਨੂੰ ਸਖ਼ਤ ਕਾਰਵਾਈ ਤੋਂ ਕੋਈ ਰਾਹਤ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਫੌਰੀ ਮਗਰੋਂ ਈਡੀ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜ ਗਈ ਸੀ। ਸੰਘੀ ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛ-ਪੜਤਾਲ ਮਗਰੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ਫੈਸਲਾ ਕੀਤਾ। ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਈਡੀ ਹੈੱਡਕੁਆਰਟਰ ਲਿਜਾਇਆ ਗਿਆ ਹੈ। -ਪੀਟੀਆਈ 

Advertisement
Author Image

Advertisement
Advertisement
×