ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੇ ਕਲਾਸਰੂਮ ਉਸਾਰੀ ਘੁਟਾਲੇ ਸਬੰਧੀ ਈਡੀ ਵੱਲੋਂ ਛਾਪੇਮਾਰੀ

12:34 PM Jun 18, 2025 IST
featuredImage featuredImage
ਨਵੀਂ ਦਿੱਲੀ, 18 ਜੂਨ
‘ਆਪ’ ਸਰਕਾਰ ਦੌਰਾਨ ਹੋਏ ਕਲਾਸਰੂਮ ਉਸਾਰੀ ਘੁਟਾਲੇ ਦੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਸੰਘੀ ਜਾਂਚ ਏਜੰਸੀ ਨੇ ਦਿੱਲੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਦੀ ਐੱਫਆਈਆਰ ਦਾ ਨੋਟਿਸ ਲੈਂਦੇ ਹੋਏ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕਰਨ ਤੋਂ ਬਾਅਦ ਇਹ ਤਲਾਸ਼ੀ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਇਸ ਤਹਿਤ ਠੇਕੇਦਾਰਾਂ ਅਤੇ ਨਿੱਜੀ ਸੰਸਥਾਵਾਂ ਦੇ ਘੱਟੋ-ਘੱਟ 37 ਅਹਾਤਿਆਂ ਨੂੰ ਈਡੀ ਅਧਿਕਾਰੀਆਂ ਵੱਲੋਂ ਕਵਰ ਕੀਤਾ ਜਾ ਰਿਹਾ ਹੈ।
ਹਾਲਾਂਕਿ ਸਿਆਸਤਦਾਨਾਂ ਨੂੰ ਇਸ ਵਿਚ ਰੱਖੇ ਜਾਣ ਬਾਰੇ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ। ਈਡੀ ਨੇ 30 ਅਪਰੈਲ ਦੀ ਆਪਣੀ ਐੱਫਆਈਆਰ ਵਿੱਚ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਸਾਬਕਾ ਮੰਤਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12,000 ਤੋਂ ਵੱਧ ਕਲਾਸਰੂਮਾਂ ਜਾਂ ਅਰਧ-ਸਥਾਈ ਢਾਂਚਿਆਂ ਦੀ ਉਸਾਰੀ ਵਿੱਚ 2,000 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਸਨ। -ਪੀਟੀਆਈ
Advertisement
Advertisement