For the best experience, open
https://m.punjabitribuneonline.com
on your mobile browser.
Advertisement

ਈਡੀ ਸ਼ਰਾਬ ਨੀਤੀ ਮਾਮਲੇ ’ਚ ਕਿਸੇ ਵੀ ਆਪ ਨੇਤਾ ਖ਼ਿਲਾਫ਼ ਪੈਸੇ ਦਾ ਲੈਣ-ਦੇਣ ਸਾਬਤ ਨਹੀਂ ਕਰ ਸਕੀ: ਆਤਿਸ਼ੀ

11:45 AM Mar 23, 2024 IST
ਈਡੀ ਸ਼ਰਾਬ ਨੀਤੀ ਮਾਮਲੇ ’ਚ ਕਿਸੇ ਵੀ ਆਪ ਨੇਤਾ ਖ਼ਿਲਾਫ਼ ਪੈਸੇ ਦਾ ਲੈਣ ਦੇਣ ਸਾਬਤ ਨਹੀਂ ਕਰ ਸਕੀ  ਆਤਿਸ਼ੀ
Advertisement

ਨਵੀਂ ਦਿੱਲੀ, 23 ਮਾਰਚ
ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ 'ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ 'ਚ ਐਕਸਾਈਜ਼ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ  ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਆਪਣੇ ਬੈਂਕ ਖਾਤਿਆਂ ਵਿੱਚ ਅਪਰਾਧ ਦੀ ਕਮਾਈ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਨੂੰ ਇਸ ਮਾਮਲੇ ਵਿੱਚ ਭਾਜਪਾ ਮੁਖੀ ਜੇਪੀ ਨੱਢਾ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

Advertisement

Advertisement
Author Image

Advertisement
Advertisement
×