ਈਡੀ ਵੱਲੋਂ ਕੇਰਲਾ ਦੇ ਮੁੱਖ ਮੰਤਰੀ ਦੀ ਧੀ ਖ਼ਿਲਾਫ਼ ਕੇਸ ਦਰਜ
06:52 AM Mar 28, 2024 IST
Advertisement
ਕੋਚੀ, 27 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਧੀ ਵੀਨਾ ਵਿਜਯਨ, ਉੁਸ ਦੀ ਮਾਲਕੀ ਵਾਲੀ ਆਈਟੀ ਕੰਪਨੀ ਤੇ ਕੁਝ ਹੋਰ ਲੋਕਾਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਇੱਕ ਨਿੱਜੀ ਖਣਿਜ ਫਰਮ ਵੱਲੋਂ ਵੀਨਾ ਤੇ ਉਸ ਦੀ ਕੰਪਨੀ ਵੱਲੋਂ ਕੀਤੇ ਗਏ ਗ਼ੈਰਕਾਨੂੰਨੀ ਭੁਗਤਾਨ ਨਾਲ ਸਬੰਧਤ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਹੈੈ। ਉਨ੍ਹਾਂ ਦੱਸਿਆ ਕਿ ਕੇਂਦਰੀ ਕਾਰਪੋਰੇਟ ਮੰਤਰਾਲੇ ਦੀ ਜਾਂਚ ਇਕਾਈ ਗੰਭੀਰ ਧੋਖਾਧੜੀ ਜਾਂਚ ਦਫਤਰ (ਐੱਸਐੱਫਆਈਓ) ਵੱਲੋਂ ਦਾਇਰ ਇੱਕ ਸ਼ਿਕਾਇਤ ਦਾ ਨੋਟਿਸ ਲੈਣ ਮਗਰੋਂ ਈਡੀ ਨੇ ਕੇਸ ਦਰਜ ਕੀਤਾ ਹੈ। -ਪੀਟੀਆਈ
Advertisement
Advertisement
Advertisement