For the best experience, open
https://m.punjabitribuneonline.com
on your mobile browser.
Advertisement

ਈਡੀ ਨੇ ਆਬਾਕਾਰੀ ਘਪਲੇ ਮਾਮਲੇ ’ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ, ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ

05:07 PM May 17, 2024 IST
ਈਡੀ ਨੇ ਆਬਾਕਾਰੀ ਘਪਲੇ ਮਾਮਲੇ ’ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ  ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ
Advertisement

ਨਵੀਂ ਦਿੱਲੀ, 17 ਮਈ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ। ਏਜੰਸੀ ਨੇ 55 ਸਾਲਾ ਕੇਜਰੀਵਾਲ, ਜੋ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੀ ਹਨ, ਨੂੰ 21 ਮਾਰਚ ਨੂੰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਹ ਇਸ ਸਮੇਂ ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹਨ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਈਡੀ ਵੱਲੋਂ ਦਾਇਰ ਅੱਠਵੀਂ ਚਾਰਜਸ਼ੀਟ ਹੈ, ਜਿਸ ਵਿੱਚ ਉਹ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

Advertisement

Advertisement
Advertisement
Author Image

Advertisement