ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਖ਼ਿਲਾਫ਼ ਈਡੀ ਕੋਲ ਕੋਈ ਸਬੂਤ ਨਹੀਂ: ਪਾਠਕ

08:03 AM Jul 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੁਲਾਈ
ਆਮ ਆਦਮੀ ਪਾਰਟੀ ਨੇ ਈਡੀ ਦੀ ਚਾਰਜਸ਼ੀਟ ਵਿੱਚ ਲਾਏ ਦੋਸ਼ਾਂ ਨੂੰ ਭਾਜਪਾ ਦੇ ਏਜੰਡੇ ਦਾ ਹਿੱਸਾ ਕਰਾਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾਕਟਰ ਸੰਦੀਪ ਪਾਠਕ ਨੇ ਕਿਹਾ ਕਿ ਈਡੀ ਕੋਲ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੂੰ ਇਸ ਲਈ ਦੋਸ਼ੀ ਬਣਾਇਆ ਹੈ ਤਾਂ ਜੋ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਜਾ ਸਕੇ। ਕੇਜਰੀਵਾਲ ਸਰਕਾਰ ਦੇ ਕੰਮ ਨੂੰ ਰੋਕਣਾ, ‘ਆਪ’ ਆਗੂਆਂ ‘ਤੇ ਤਸ਼ੱਦਦ ਕਰਨਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਭਾਜਪਾ ਦਾ ਮੁੱਖ ਏਜੰਡਾ ਹੈ। 20 ਜੂਨ ਨੂੰ ਹੇਠਲੀ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਵਿੱਚ ਲੱਗੇ ਸਾਰੇ ਦੋਸ਼ਾਂ ’ਤੇ ਆਪਣਾ ਸਪੱਸ਼ਟ ਹੁਕਮ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਤੱਕ ਈਡੀ ਨਾ ਤਾਂ ਮਨੀ ਟ੍ਰੇਲ ਸਾਬਤ ਕਰ ਸਕੀ ਹੈ ਅਤੇ ਨਾ ਹੀ ਇਹ ਦੱਸ ਸਕੀ ਹੈ ਕਿ ਗੋਆ ਵਿੱਚ ਪੈਸਾ ਕਿਵੇਂ ਅਤੇ ਕਿੱਥੇ ਖਰਚ ਕੀਤਾ ਗਿਆ। ਉਸ ਦੇ ਇਰਾਦੇ ਖ਼ਰਾਬ ਹਨ ਅਤੇ ਉਹ ਪੱਖਪਾਤੀ ਰਵੱਈਏ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ ਨੂੰ ਵੀ ਪਤਾ ਹੈ ਕਿ ਉਸ ਕੋਲ ਕੋਈ ਸਬੂਤ ਨਹੀਂ ਹੈ। ਈਡੀ ਦਾ ਉਦੇਸ਼ ਮਨੀ ਟ੍ਰੇਲ ਲੱਭਣਾ ਅਤੇ ਕੇਸ ਨੂੰ ਸਿੱਟੇ ਵੱਲ ਲਿਜਾਣਾ ਬਿਲਕੁਲ ਨਹੀਂ ਹੈ। ਈਡੀ ਸਿਰਫ਼ ਇੱਕ ਕਾਲਪਨਿਕ ਫ਼ਿਲਮ ਬਣਾ ਰਹੀ ਹੈ ਅਤੇ ਇਸ ਦਾ ਨਿਰਦੇਸ਼ਨ ਭਾਜਪਾ ਕਰ ਰਹੀ ਹੈ। ਉਨ੍ਹਾਂ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਈਡੀ ਨੇ ਭਾਜਪਾ ਦੁਆਰਾ ਕੀਤੇ ਗਏ ਅਖੌਤੀ ਸ਼ਰਾਬ ਘੁਟਾਲੇ ਵਿੱਚ ਆਪਣੀ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਈਡੀ ਕੋਲ ਕੋਈ ਸਬੂਤ ਨਹੀਂ। ਉਨ੍ਹਾਂ ਕਿਹਾ ਕਿ ਪੀਐੱਮਐੱਲਏ ਦੀ ਵਿਸ਼ੇਸ਼ ਅਦਾਲਤ ਨੇ ਵੀ ਅਜਿਹਾ ਹੀ ਕਿਹਾ ਹੈ।

Advertisement

Advertisement
Advertisement