ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨਾਲ ਰਲ ਕੇ ਜਬਰੀ ਵਸੂਲੀ ਕਰ ਰਹੀ ਹੈ ਈਡੀ: ਰਾਊਤ

07:08 AM Sep 30, 2024 IST

ਮੁੰਬਈ, 29 ਸਤੰਬਰ
ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਅੱਜ ਦੋਸ਼ ਲਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕੁੱਝ ਅਧਿਕਾਰੀ ਭਾਜਪਾ ਦੇ ਆਗੂਆਂ ਦੀ ਮਿਲੀਭੁਗਤ ਨਾਲ ਲੋਕਾਂ ਤੋਂ ਭਾਰੀ ਮਾਤਰਾ ਵਿੱਚ ਪੈਸਿਆਂ ਦੀ ਵਸੂਲੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਇਨ੍ਹਾਂ ਗ਼ੈਰਕਾਨੂੰਨੀ ਸਰਗਰਮੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਰਾਊਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦੋਸ਼ ਲਾਇਆ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਭਾਜਪਾ ਆਗੂਆਂ ਦੀ ਅਜਿਹੇ ਨਾਜਾਇਜ਼ ਕੰਮਾਂ ਵਿੱਚ ਸ਼ਮੂਲੀਅਤ ਬਾਰੇ ਜਾਣਦੇ ਹਨ। ਰਾਊਤ ਨੇ ਦੋਸ਼ ਲਾਇਆ, ‘‘ਈਡੀ ਦੇ ਇੱਕ ਏਜੰਟ ਵਜੋਂ ਕੰਮ ਕਰਨ ਵਾਲਾ ਜੀਤੂ ਨਵਲਾਨੀ ਨਾਮ ਦਾ ਵਿਅਕਤੀ ਜਬਰੀ ਵਸੂਲੀ ਵਿੱਚ ਸ਼ਾਮਲ ਸੀ।’’ -ਪੀਟੀਆਈ

Advertisement

Advertisement