ਬਘੇਲ ਦੇ ਘਰ ’ਤੇ ਈਡੀ ਦਾ ਛਾਪਾ ਸਿਆਸੀ ਕਿੜ: ਸਿੱਧੂ
05:05 AM Mar 12, 2025 IST
Advertisement
ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ(ਮੁਹਾਲੀ), 11 ਮਾਰਚ
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਉੱਤੇ ਈਡੀ ਦਾ ਛਾਪਾ ਸਿਆਸੀ ਕਿੜ ਕੱਢਣ ਲਈ ਮਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਪਣੇ ਵਿਰੋਧੀਆਂ ਲਈ ਵਰਤ ਰਹੀ ਹੈ।
ਉਨ੍ਹਾਂ ਕਿਹਾ ਕਿ ਛਾਪੇ ਮੌਕੇ ਅਦਾਲਤੀ ਨਿਰਦੇਸ਼ਾਂ ਨੂੰ ਵੀ ਦਰਕਿਨਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਛਾਪੇ ਦਾ ਇੱਕੋ-ਇੱਕ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਭੂਪੇਸ਼ ਬਘੇਲ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਸ੍ਰੀ ਭੂਪੇਸ਼ ਬਘੇਲ ਦੇ ਨਾਲ ਹੈ।
Advertisement
Advertisement
Advertisement
Advertisement