ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਾਬ ਕਾਰੋਬਾਰੀ ਦੇ ਘਰ ਈਡੀ ਦਾ ਛਾਪਾ

07:58 AM Jul 17, 2024 IST
ਫ਼ਰੀਦਕੋਟ ਵਿੱਚ ਈਡੀ ਦੇ ਛਾਪੇ ਦੌਰਾਨ ਤਾਇਨਾਤ ਸੁਰੱਖਿਆ ਕਰਮੀ।

ਜਸਵੰਤ ਜੱਸ
ਫ਼ਰੀਦਕੋਟ, 16 ਜੁਲਾਈ
ਅੱਜ ਸਵੇਰੇ ਈਡੀ ਨੇ ਇਥੋਂ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਦੇ ਉਘੇ ਕਾਰੋਬਾਰੀ ਦੀਪ ਮਲੋਹਤਰਾ ਦੇ ਘਰ ਜ਼ੀਰਾ ਵਿੱਚ ਸਥਿਤ ਸ਼ਰਾਬ ਫੈਕਟਰੀ, ਗੁਦਾਮ, ਦਫਤਰ ਅਤੇ ਕਾਰੋਬਾਰ ਵਿੱਚ ਹਿੱਸੇਦਾਰਾਂ ਦੇ ਘਰ ਛਾਪੇ ਮਾਰੇ। ਸੂਚਨਾ ਅਨੁਸਾਰ ਈਡੀ ਦੀ ਟੀਮ ਨੇ ਦੀਪ ਮਲੋਹਤਰਾ ਦੇ ਸਾਥੀ ਕਾਰੋਬਾਰੀਆਂ ਅਤੇ ਹਿੱਸੇਦਾਰਾਂ ਦੇ ਘਰ ਵਿੱਚ ਵੀ ਰੇਡ ਦੌਰਾਨ ਜ਼ਰੂਰੀ ਕਾਗਜ਼ਾਤ ਅਤੇ ਹੋਰ ਸਾਮਾਨ ਆਪਣੇ ਕਬਜ਼ੇ ਵਿੱਚ ਲਿਆ।
ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਦੀਪ ਮਲਹੋਤਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੀ ਟੀਮ ਨੇ ਇਸ ਛਾਪੇ ਬਾਰੇ ਕਿਸੇ ਨੂੰ ਕੋਈ ਸੂਚਨਾ ਨਹੀਂ ਦਿੱਤੀ ਅਤੇ ਨਾ ਹੀ ਇਸ ਮੁੱਦੇ ’ਤੇ ਕਿਸੇ ਨਾਲ ਕੋਈ ਗੱਲਬਾਤ ਕੀਤੀ ਹੈ। ਈਡੀ ਦੀ ਟੀਮ ਦੇ ਨਾਲ ਖੁਫੀਆ ਵਿਭਾਗ ਅਤੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਬਾਕੀ ਸੂਬਿਆਂ ਦੀ ਪੁਲੀਸ ਵੀ ਮੌਜੂਦ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀ ਸ਼ਰਾਬ ਪਾਲਸੀ ਦੇ ਨਾਲ ਦੀਪ ਮਲੋਹਤਰਾ ਨਾਲ ਵੀ ਸਬੰਧ ਜੁੜਦੇ ਦੱਸੇ ਜਾ ਰਹੇ ਹਨ ਕਿਉਂਕਿ ਦਿੱਲੀ ਦੇ ਸ਼ਰਾਬ ਦੇ ਠੇਕੇ ਵੀ ਇਸੇ ਗਰੁੱਪ ਕੋਲ ਸਨ। ਇਸ ਲਈ ਈਡੀ ਅਤੇ ਇਨਕਮ ਟੈਕਸ ਵਿਭਾਗ ਲਗਾਤਾਰ ਦੀਪ ਮਲੋਹਤਰਾ ਦੇ ਘਰ ਫੈਕਟਰੀਆਂ ਦਫਤਰਾਂ ਅਤੇ ਉਸਦੇ ਹਿੱਸੇਦਾਰਾਂ ਦੇ ਘਰਾਂ ਉੱਪਰ ਛਾਪੇ ਮਾਰੇ ਜਾ ਰਹੇ ਹਨ। ਅੱਜ ਇਸ ਛਾਪੇ ਦੌਰਾਨ ਕਾਰੋਬਾਰੀ ਮਲੋਹਤਰਾ ਆਪਣੇ ਘਰ ਵਿੱਚ ਮੌਜੂਦ ਨਹੀਂ ਸੀ।

Advertisement

ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ’ਚ ਕੀਤੀ ਪੜਤਾਲ

ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਫਰੀਦਕੋਟ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਦੇ ਕਾਰੋਬਾਰੀ ਦੀਪ ਮਲਹੋਤਰਾ ਦੀ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿੱਚ ਪਿਛਲੇ ਦੋ ਸਾਲ ਤੋਂ ਬੰਦ ਪਈ ਮਾਲਬਰੋਜ਼ ਸ਼ਰਾਬ ਫੈਕਟਰੀ ’ਚ ਅੱਜ ਸਵੇਰੇ 7 ਵਜੇ ਦੇ ਕਰੀਬ ਜਲੰਧਰ ਤੋਂ 8 ਤੋਂ 10 ਦੇ ਕਰੀਬ ਇਨੋਵਾ ਗੱਡੀਆਂ ’ਤੇ ਆਏ ਈਡੀ ਅਧਿਕਾਰੀਆਂ ਨੇ ਛਾਪਾ ਮਾਰਿਆ। ਇਸ ਮੌਕੇ ਫੈਕਟਰੀ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਅਤੇ ਕਿਸੇ ਨੂੰ ਵੀ ਫੈਕਟਰੀ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਟੀਮ ਦੇ ਅਧਿਕਾਰੀਆਂ ਵੱਲੋਂ ਫੈਕਟਰੀ ਦੇ ਅੰਦਰ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਸਾਂਝਾ ਮੋਰਚਾ ਜ਼ੀਰਾ ਦੇ ਆਗੂ ਰੋਮਨ ਬਰਾੜ, ਫਤਿਹ ਸਿੰਘ ਢਿੱਲੋਂ ਨੇ ਦੱਸਿਆ, ‘‘ਉਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਈਡੀ ਦਾ ਇਹ ਛਾਪਾ ਮਨੀ ਲਾਂਡਰਿੰਗ ਨਾਲ ਸਬੰਧਤ ਹੈ।’’

Advertisement
Advertisement
Advertisement