For the best experience, open
https://m.punjabitribuneonline.com
on your mobile browser.
Advertisement

ਈਡੀ ਵੱਲੋਂ ਮਹੂਆ ਮੋਇਤਰਾ ਅਤੇ ਹੀਰਾਨੰਦਾਨੀ ਖ਼ਿਲਾਫ਼ ਕੇਸ ਦਰਜ

07:18 AM Apr 03, 2024 IST
ਈਡੀ ਵੱਲੋਂ ਮਹੂਆ ਮੋਇਤਰਾ ਅਤੇ ਹੀਰਾਨੰਦਾਨੀ ਖ਼ਿਲਾਫ਼ ਕੇਸ ਦਰਜ
Advertisement

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ‘ਪੈਸੇ ਬਦਲੇ ਸਵਾਲ’ ਘੁਟਾਲੇ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਇਕ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਦੋ ਤਿੰਨ ਦਿਨ ਪਹਿਲਾਂ ਦਰਜ ਕੀਤਾ ਗਿਆ ਸੀ। ਫੇਮਾ ਦੀਆਂ ਧਾਰਾਵਾਂ ਤਹਿਤ ਦੋਵਾਂ ਖ਼ਿਲਾਫ ਜਾਂਚ ਕਰ ਰਹੀ ਹੈ ਤੇ ਇਸ ਮਾਮਲੇ ’ਚ ਮੋਇਤਰਾ ਅਤੇ ਦੁਬਈ ’ਚ ਰਹਿ ਰਹੇ ਕਾਰੋਬਾਰੀ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਕੰਮਾਂ ’ਚ ਰੁੱਝੇ ਹੋਣ ਦਾ ਹਵਾਲਾ ਦੇ ਕੇ ਏਜੰਸੀ ਅੱਗੇ ਪੇਸ਼ ਨਹੀਂ ਹੋਏ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×