ਸਿੱਧਾਰਮੱਈਆ ਖ਼ਿਲਾਫ਼ ਈਡੀ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
06:43 AM Oct 01, 2024 IST
ਨਵੀਂ ਦਿੱਲੀ/ਬੰਗਲੂਰੂ, 30 ਸਤੰਬਰ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੈਸੂਰੂ ਸ਼ਹਿਰੀ ਵਿਕਾਸ ਅਥਾਰਿਟੀ (ਐੱਮਯੂਡੀਏ) ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ’ਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਅਤੇ ਕੁਝ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਪ੍ਰਦੇਸ਼ ਲੋਕਾਯੁਤ ਵੱਲੋਂ ਐੱਫਆਈਆਰ ਦਰਜ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਈਡੀ ਨੇ ਇਹ ਕਾਰਵਾਈ ਕੀਤੀ ਹੈ। ਈਡੀ ਨੇ ਸਿੱਧਾਰਮੱਈਆ ’ਤੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਦੀਆਂ ਧਾਰਾਵਾਂ ਲਾਈਆਂ ਹਨ। ਪ੍ਰਕਿਰਿਆ ਮੁਤਾਬਕ ਈਡੀ ਮੁਲਜ਼ਮ ਨੂੰ ਪੁੱਛ-ਪੜਤਾਲ ਲਈ ਤਲਬ ਕਰ ਸਕਦੀ ਹੈ ਅਤੇ ਜਾਂਚ ਦੌਰਾਨ ਉਸ ਦੀਆਂ ਸੰਪਤੀਆਂ ਕੁਰਕ ਕੀਤੀਆਂ ਜਾ ਸਕਦੀਆਂ ਹਨ। ਲੋਕਾਯੁਕਤ ਦੀ ਐੱਫਆਈਆਰ ’ਚ ਸਿੱਧਾਰਮੱਈਆ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਬੀਐੱਮ ਪਾਰਵਤੀ, ਰਿਸ਼ਤੇਦਾਰ ਮਲਿਕਾਰਜੁਨ ਸਵਾਮੀ ਅਤੇ ਦੇਵਰਾਜੂ ਦੇ ਨਾਮ ਸ਼ਾਮਲ ਹਨ। -ਪੀਟੀਆਈ
Advertisement
Advertisement