ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹੂਆ ਵੱਲੋਂ ਈਡੀ ਸੰਮਨ ਅਣਡਿੱਠ

07:28 AM Mar 29, 2024 IST

ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੀ ਆਗੂ ਅਤੇ ਪੱਛਮੀ ਬੰਗਾਲ ਦੇ ਕ੍ਰਿਸ਼ਨਨਗਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਮਹੂਆ ਮੋਇਤਰਾ ਉਨ੍ਹਾਂ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੁੱਛਗਿੱਛ ਲਈ ਅੱਜ ਨਵੀਂ ਦਿੱਲੀ ਵਿਚ ਪੇਸ਼ ਹੋਣ ਵਾਸਤੇ ਵੱਲੋਂ ਜਾਰੀ ਸਮੰਨਾਂ ਨੂੰ ਨਜ਼ਰਅੰਦਾਜ਼ ਕਰ ਕੇ ਆਪਣੇ ਹਲਕੇ ਵਿਚ ਚੋਣ ਪ੍ਰਚਾਰ ਕਰਦੀ ਰਹੀ। ਜਾਂਚ ਏਜੰਸੀ ਨੇ ਮੋਇਤਰਾ ਅਤੇ ਦੁਬਈ ਆਧਾਰਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਪੁੱਛਗਿੱਛ ਲਈ ਪੇਸ਼ ਹੋਣ ਵਾਸਤੇ ਨਵੇਂ ਸਿਰਿਉਂ ਸੰਮਨ ਜਾਰੀ ਕੀਤੇ ਸਨ। ਆਪਣੀ ਪ੍ਰਚਾਰ ਮੁਹਿੰਮ ਦੌਰਾਨ ਨਾਦੀਆ ਜ਼ਿਲ੍ਹੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਕਿਹਾ, ‘‘ਈਡੀ ਆਪਣਾ ਕੰਮ ਕਰੇਗੀ ਅਤੇ ਮੈਂ ਆਪਣਾ ਕਰਾਂਗੀ ਅਤੇ ਮੇਰਾ ਕੰਮ ਆਪਣਾ ਚੋਣ ਪ੍ਰਚਾਰ ਕਰਨਾ ਹੈ।’’ ਈਡੀ ਵੱਲੋਂ ਉਸ ਨੂੰ ਇਸ ਸਬੰਧ ਵਿਚ ਪਹਿਲਾਂ ਵੀ ਦੋ ਵਾਰ ਤਲਬ ਕੀਤਾ ਜਾ ਚੁੱਕਾ ਹੈ ਅਤੇ ਉਸ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦੇ ਕੇ ਪੁੱਛਗਿੱਛ ਨੂੰ ਅੱਗੇ ਪਾਉਣ ਦੀ ਮੰਗ ਕਰਦਿਆਂ ਪੇਸ਼ ਨਾ ਹੋਣਾ ਹੀ ਬਿਹਤਰ ਸਮਝਿਆ ਹੈ। ਉਸ ਨੂੰ ਬੀਤੇ ਸਾਲ ਦਸੰਬਰ ਵਿਚ ‘ਅਨੈਤਿਕ ਕਾਰਵਾਈ’ ਦੇ ਦੋਸ਼ ਹੇਠ ਲੋਕ ਸਭਾ ਦੀ ਮੈਂਬਰੀ ਤੋਂ ਹਟਾ ਦਿੱਤਾ ਗਿਆ ਸੀ। -ਪੀਟੀਆਈ

Advertisement

Advertisement
Advertisement