ED summons Raj Kundra: ਈਡੀ ਵੱਲੋਂ ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ
01:57 PM Dec 01, 2024 IST
ਮੁੰਬਈ, 1 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬੌਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁੰਦਰਾ ਨੂੰ 2 ਦਸੰਬਰ ਜਾਂ ਹਫ਼ਤੇ ਦੇ ਕਿਸੇ ਹੋਰ ਦਿਨ ਇਸ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਵਪਾਰੀ ਸਮੇਤ ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰਾਂ ਨੂੰ ਵੀ ਸੰਮਨ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਏਜੰਸੀ ਨੇ 29 ਦਸੰਬਰ ਨੂੰ ਮੁੰਬਈ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਸੀ। ਇਨ੍ਹਾਂ ਛਾਪਿਆਂ ਤੋਂ ਬਾਅਦ ਰਾਜ ਕੁੰਦਰਾ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਜਾਂਚ ਵਿਚ ਪੂਰਾ ਸਹਿਯੋਗ ਕਰ ਰਿਹਾ ਹੈ।
Advertisement
Advertisement