ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਡੀ ਨੇ ਸੁਪਰੀਮ ਕੋਰਟ ਨੂੰ ਕਿਹਾ,‘ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ 22 ਤੱਕ ਜਵਾਬ ਦਿੱਤਾ ਜਾਵੇਗਾ’, ਸੁਣਵਾਈ 27 ਤੱਕ ਟਲੀ

12:29 PM Aug 20, 2024 IST

ਨਵੀਂ ਦਿੱਲੀ, 20 ਅਗਸਤ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਨੇਤਾ ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ 22 ਅਗਸਤ ਤੱਕ ਆਪਣਾ ਜਵਾਬ ਦਾਇਰ ਕਰੇਗਾ। ਈਡੀ ਅਤੇ ਸੀਬੀਆਈ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐੱਸਵੀ ਰਾਜੂ ਨੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੂੰ ਦੱਸਿਆ ਕਿ ਸੀਬੀਆਈ ਦਾ ਜਵਾਬੀ ਹਲਫ਼ਨਾਮਾ ਇਸ ਕੇਸ ਵਿੱਚ ਪਹਿਲਾਂ ਹੀ ਦਾਇਰ ਕੀਤਾ ਜਾ ਚੁੱਕਾ ਹੈ। ਰਾਜੂ ਨੇ ਕਿਹਾ ਕਿ ਈਡੀ ਦਾ ਜਵਾਬੀ ਹਲਫ਼ਨਾਮਾ ਤਿਆਰ ਕੀਤਾ ਜਾ ਰਿਹਾ ਹੈ ਅਤੇ 22 ਅਗਸਤ ਤੱਕ ਦਾਇਰ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਦੀ ਸੁਣਵਾਈ 27 ਅਗਸਤ ਤੱਕ ਟਾਲ ਦਿੱਤੀ।

Advertisement

Advertisement