ਖਹਿਰਾ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਈਡੀ ਦੀ ਪਟੀਸ਼ਨ ਖਾਰਜ
05:29 AM Jan 16, 2025 IST
ਨਵੀਂ ਦਿੱਲੀ (ਸੱਤਿਆ ਪ੍ਰਕਾਸ਼):
Advertisement
ਸੁਪਰੀਮ ਕੋਰਟ ਨੇ ਪੰਜਾਬ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਮਨੀ ਲਾਂਡਰਿੰਗ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੰਦੀ ਐੱਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਐੱਨਡੀਪੀਐੱਸ ਐਕਟ ਤਹਿਤ 2015 ਵਿੱਚ ਦਰਜ ਕੇਸ ’ਚ ਖਹਿਰਾ ਨੂੰ 27 ਜਨਵਰੀ 2022 ਨੂੰ ਜ਼ਮਾਨਤ ਦੇ ਦਿੱਤੀ ਸੀ। ਖਹਿਰਾ ਨੇ ਐਕਸ ’ਤੇ ਲਿਖਿਆ, ‘‘ਮੈਂ ਵਾਹਿਗੁਰੂ ਅਤੇ ਮਾਣਯੋਗ ਸੁਪਰੀਮ ਕੋਰਟ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇਨਸਾਫ਼ ਦਿੱਤਾ।’’
Advertisement
Advertisement