ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਚਾਨਣਾ ਪਾਇਆ
10:26 AM Jul 13, 2024 IST
ਬਠਿੰਡਾ:
Advertisement
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਲਈ ਉਤਸ਼ਾਹਿਤ ਕਰਨ ਸਬੰਧੀ ਪਿੰਡ ਕੋਠੇ ਹਿੰਮਤਪੁਰਾ ਵਿੱਚ ਕਾਰਟੀਵਾ ਐਗਰੀ ਸਾਇੰਸ ਕੰਪਨੀ ਵੱਲੋਂ ਕਿਸਾਨ ਸੰਮੇਲਨ ਕਰਵਾਇਆ ਗਿਆ। ਕੰਪਨੀ ਦੇ ਅਧਿਕਾਰੀਆਂ ਨੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤ ਦਾ ਨਿਰੀਖਣ ਕਰਦਿਆਂ ਕਿਸਾਨਾਂ ਨੂੰ ਸਿੱਧੀ ਬਿਜਾਈ ਬਾਰੇ ਚਾਨਣਾ ਪਾਇਆ। ਕਾਰਟੀਵਾ ਐਗਰੀ ਸਾਇੰਸ ਦੇ ਸਾਊਥ ਏਸ਼ੀਆ ਹੈੱਡ ਸੁਬਰਤੋ ਜ਼ੀਦ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਪਿਛਲੇ 5 ਸਾਲਾਂ ਤੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਸਿਖਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਵਿੱਚ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਸ ਤਕਨੀਕ ਰਾਹੀਂ ਝੋਨਾ ਘੱਟ ਪਾਣੀ ਲੈਂਦਾ ਹੈ ਅਤੇ ਫਸਲ ਦਾ ਲਾਗਤ ਖਰਚਾ ਵੀ ਘੱਟ ਹੁੰਦਾ ਹੈ। -ਪੱਤਰ ਪ੍ਰੇਰਕ
Advertisement
Advertisement