ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ

06:33 AM Mar 30, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਮਾਰਚ
ਪੰਜਾਬ ਵਣ ਗਾਰਡ ਸਿਖਲਾਈ ਸਕੂਲ ਹੁਸ਼ਿਆਰਪੁਰ ਵਿੱਚ ਵਣਪਾਲ ਲੁਧਿਆਣਾ ਸਤਨਾਮ ਸਿੰਘ ਤੇ ਡਵੀਜ਼ਨਲ ਵਣ ਅਫ਼ਸਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ 56ਵਾਂ ਵਣ ਗਾਰਡ ਟਰੇਨਿੰਗ ਕੋਰਸ ਕਰਵਾਇਆ ਗਿਆ। ਵਣ ਰੇਂਜ ਅਫ਼ਸਰ ਤੇ ਕੋਰਸ ਇੰਚਾਰਜ ਗੁਰਦੀਪ ਸਿੰਘ ਦੀ ਦੇਖਰੇਖ ਹੇਠ ਹੋਈ ਟਰੇਨਿੰਗ ਵਿੱਚ ਅਰਬਨ ਸਿਵਲ ਡਿਸਪੈਂਸਰੀ ਨਹਿਰ ਕਲੋਨੀ ਦੇ ਮੈਡੀਕਲ ਅਫ਼ਸਰ ਡਾ. ਰੋਹਿਤ ਬਰੂਟਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਸੁਸਾਇਟੀ ਵੱਲੋਂ ਨਸ਼ਾਖੋਰੀ, ਇਸ ਦੇ ਕਾਰਨ ਤੇ ਇਲਾਜ ਬਾਰੇ ਜਾਗਰੂਕਤਾ ਵਰਕਸ਼ਾਪ ਵੀ ਲਗਾਈ ਗਈ। ਨਸ਼ਾ ਮੁਕਤੀ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦੀਆ ਅਤੇ ਸਿਵਲ ਹਸਪਤਾਲ ਮਨੋਰੋਗ ਵਿਭਾਗ ਦੇ ਡਾ. ਸੁਖਪ੍ਰੀਤ ਕੌਰ ਨੇ ਪੰਜਾਬ ਅੰਦਰ ਨੌਜਵਾਨ ਵਰਗ ਅੰਦਰ ਵਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਇਕ ਵੱਡੀ ਖਤਰੇ ਦੀ ਘੰਟੀ ਹੈ। ਉਨ੍ਹਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਨੌਜਵਾਨ ਵਰਗ ਨੂੰ ਇਨ੍ਹਾਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Advertisement

Advertisement
Advertisement