ਸਿੱਖਿਆ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਪੱਤਰਪ੍ਰੇਰਕ
ਹੁਸ਼ਿਆਰਪੁਰ, 30 ਜੁਲਾਈ
ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਮੀਟਿੰਗ ’ਚ ਕੈਬਨਿਟ ਮੰਤਰੀ ਬ੍ਰਹ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਵਿਧਾਇਕ ਡਾ. ਰਵਜੋਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਬੀਰ ਸਿੰਘ ਘੁੰਮਣ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ। ਉਨ੍ਹਾਂ ਨੇ ਹੜ੍ਹ ਬਚਾਅ ਨਾਲ ਸਬੰਧਤ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਡਰੇੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਜਲਦੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਤੇ ਸਮੇਂ ਸਿਰ ਕੰਮ ਪੂਰਾ ਕਰਨ ਲਈ ਕਿਹਾ। ਮੀਟਿੰਗ ’ਚ ਹਲਕਾ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ ਆਦਿ ਮੌਜੂਦ ਸਨ।