ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਮੰਤਰੀ ਵੱਲੋਂ ਸਕੂਲ ਆਫ਼ ਐਮੀਨੈਂਸ ਮੁਹਾਲੀ ਦਾ ਦੌਰਾ

09:01 AM Oct 01, 2024 IST
ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ ਅਤੇ ਕਲਾਸ-ਰੂਮ ਵਿੱਚ ਜਾ ਕੇ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਹਰਜੋਤ ਬੈਂਸ ਨੇ ਵਿਦਿਆਰਥੀਆਂ ਸਿੱਧੀ ਗੱਲ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿੱਦਿਅਕ ਮਾਹੌਲ ਬਾਰੇ ਜਾਣਕਾਰੀ ਹਾਸਲ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਹਾਸਲ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ।
ਇਸ ਦੌਰਾਨ ਸਿੱਖਿਆ ਮੰਤਰੀ ਨੇ ਸਕੂਲ ਦੀ ਆਲੀਸ਼ਾਨ ਇਮਾਰਤ, ਖੇਡ ਮੈਦਾਨ, ਲੈਬਾਰਟਰੀ ਅਤੇ ਵੱਖ-ਵੱਖ ਕਲਾਸ-ਰੂਮਾਂ ਦਾ ਵੀ ਦੌਰਾ ਕਰਕੇ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਆਧੁਨਿਕ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਸਕੂਲ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏਆਈ ਦੇ ਦੁਆਰਾ ਹੀ ਹੋਵੇਗਾ।
ਹਰਜੋਤ ਬੈਂਸ ਨੇ ਸਕੂਲ ਦੇ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਪੰਜਾਬ ਦਾ ਨਾਮ ਰੌਸ਼ਨ ਕਰ ਸਕੇ ਅਤੇ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰ ਸਕਣ।

Advertisement

Advertisement