ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਪ੍ਰੋਵਾਈਡਰਾਂ ਨੇ ਵਿਧਾਇਕ ਬੁੱਧਰਾਮ ਨੂੰ ਮੰਗ ਪੱਤਰ ਦਿੱਤਾ

08:54 AM Dec 20, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮਾਨਸਾ: ਇੱਥੇ 8736 ਕੱਚੇ (ਸਿੱਖਿਆ ਪ੍ਰੋਵਾਈਡਰ) ਅਧਿਆਪਕ ਯੂਨੀਅਨ ਵੱਲੋਂ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਵਿਧਾਇਕ ਨੇ ਸਾਰੀਆਂ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਆਗੂ ਮਨਪ੍ਰੀਤ ਗੜੱਦੀ ਤੇ ਸਟੇਟ ਕਮੇਟੀ ਮੈਂਬਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਨੂੰ ਲੈ ਕੇ ਜ਼ੋਰਦਾਰ ਦਾਅਵਾ ਅਤੇ ਪ੍ਰਚਾਰ ਕੀਤਾ ਗਿਆ ਸੀ, ਪ੍ਰੰਤੂ ਇਸ ਦੇ ਉਲਟ ਸਰਕਾਰ ਨੇ ਰੈਗੂਲਰ ਕਰਨ ਦੇ ਨਾਂ ’ਤੇ ਸਰਕਾਰ ਨੇ ਉਨ੍ਹਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੀਟਿੰਗਾਂ ਮੁਲਤਵੀ ਕੀਤੀਆਂ ਜਾਂਦੀਆਂ ਰਹੀਆਂ, ਜਿਸ ਕਾਰਨ ਆਗੂਆਂ ਵਿੱਚ ਰੋਸ ਹੈ। - ਪੱਤਰ ਪ੍ਰੇਰਕ

Advertisement

Advertisement