For the best experience, open
https://m.punjabitribuneonline.com
on your mobile browser.
Advertisement

ਨਗਰ ਨਿਗਮ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਸ਼ੁਰੂ ਹੋਈ: ਆਤਿਸ਼ੀ

08:31 AM Aug 19, 2024 IST
ਨਗਰ ਨਿਗਮ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਸ਼ੁਰੂ ਹੋਈ  ਆਤਿਸ਼ੀ
ਦਿੱਲੀ ਵਿੱਚ ਅਹਿਮਦਾਬਾਦ ਤੋਂ ਪਰਤੇ ਪ੍ਰਿੰਸੀਪਲਾਂ ਨਾਲ ਸਿੱਖਿਆ ਮੰਤਰੀ ਆਤਿਸ਼ੀ ਤੇ ਮੇਅਰ ਸ਼ੈਲੀ ਓਬਰਾਏ।
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਅਗਸਤ
ਦਿੱਲੀ ਦੇ ਸਰਕਾਰੀ ਸਕੂਲਾਂ ਵਾਂਗ ਹੁਣ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿੱਚ ਵੀ ਸਿੱਖਿਆ ਕ੍ਰਾਂਤੀ ਸ਼ੁਰੂ ਹੋ ਗਈ ਹੈ। ਇਸ ਦਿਸ਼ਾ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਅਤੇ ਮੇਅਰ ਸ਼ੈਲੀ ਓਬਰਾਏ ਨੇ ਐੱਮਸੀਡੀ ਸਕੂਲਾਂ ਦੇ ਉਨ੍ਹਾਂ 48 ਪ੍ਰਿੰਸੀਪਲਾਂ ਨਾਲ ਗੱਲਬਾਤ ਕੀਤੀ ਜੋ ਆਈਆਈਐੱਮ ਅਹਿਮਦਾਬਾਦ ਤੋਂ ਪੰਜ ਦਿਨਾਂ ਦੀ ਸਿਖਲਾਈ ਤੋਂ ਮਗਰੋਂ ਵਾਪਸ ਪਰਤੇ ਹਨ। ਇਸ ਮੌਕੇ ਪ੍ਰਿੰਸੀਪਲ ਨੇ ਆਈਆਈਐਮ ਵਿੱਚ ਆਪਣੀ ਲੀਡਰਸ਼ਿਪ ਸਿਖਲਾਈ, ਬੱਚਿਆਂ ਨੂੰ ਚੰਗੀ ਸਿੱਖਿਆ ਦੇ ਅਤੇ ਮਾਪਿਆਂ ਨੂੰ ਸਿੱਖਿਆ ਵਿਚ ਭਾਈਵਾਲ ਬਣਾਉਣ ਸਮੇਤ ਸਿਖਲਾਈ ਦੇ ਹਰ ਪਹਿਲੂ ਨਾਲ ਸਬੰਧਤ ਆਪਣੇ ਤਜਰਬੇ ਸਾਂਝੇ ਕੀਤੇ|
ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਆਈਆਈਐਮ ਤੋਂ ਸਿਖਲਾਈ ਲੈ ਕੇ ਵਾਪਸ ਪਰਤੇ ਪ੍ਰਿੰਸੀਪਲਾਂ ਦਾ ਉਤਸ਼ਾਹ ਵੇਖਣਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰੀ ਸਕੂਲਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਗੱਲ ਆਉਂਦੀ ਹੈ ਤਾਂ ਪੂਰੇ ਦੇਸ਼ ਵਿੱਚ ਇਹ ਧਾਰਨਾ ਬਣ ਜਾਂਦੀ ਹੈ ਕਿ ਉਹ ਨਿਕੰਮੇ ਹੁੰਦੇ ਹਨ। ਪਰ ਖੁਸ਼ੀ ਹੈ ਕਿ ਦਿੱਲੀ ਦੇ ਪ੍ਰਿੰਸੀਪਲਾਂ ਨੇ ਇਸ ਧਾਰਨਾ ਨੂੰ ਤੋੜਨ ਦਾ ਕੰਮ ਕੀਤਾ ਹੈ। ਇਸ ਮੌਕੇ ਮੇਅਰ ਸ਼ੈਲੀ ਓਬਰਾਏ ਨੇ ਕਿਹਾ ਕਿ 2022 ਤੱਕ ਐਮਸੀਡੀ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਪਣੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪੂਰੇ ਸਕੂਲ ਨੂੰ ਚਲਾਉਣ ਦੀ ਜ਼ਿੰਮੇਵਾਰੀ ਇਕ ਪ੍ਰਿੰਸੀਪਲ ਦੀ ਹੁੰਦੀ ਹੈ। ਐਮਸੀਡੀ ਸਕੂਲਾਂ ਦੇ ਪ੍ਰਿੰਸੀਪਲ ਬੱਚਿਆਂ ਦੀ ਪੜ੍ਹਾਈ ਤੋਂ ਲੈ ਕੇ ਸਕੂਲ ਦੇ ਬੁਨਿਆਦੀ ਢਾਂਚੇ ਤੱਕ ਹਰ ਚੀਜ਼ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੋਈ ਪ੍ਰਿੰਸੀਪਲ ਤਾਂ ਹੀ ਇਸ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਅ ਸਕੇਗਾ ਜਦੋਂ ਉਹ ਹਰ ਚੀਜ਼ ਨੂੰ ਵਧੀਆ ਤਰੀਕੇ ਨਾਲ ਸੰਭਾਲਣ ਦੇ ਯੋਗ ਹੋਵੇਗਾ। ਇਸ ਲਈ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਅਗਵਾਈ ਦੇ ਹੁਨਰ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੂੰ ਆਈਆਈਐਮ ਤੋਂ ਸਿਖਲਾਈ ਦਿਵਾਈ ਗਈ ਹੈ।

Advertisement

Advertisement
Advertisement
Author Image

sukhwinder singh

View all posts

Advertisement