ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਚਜੀ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਟੂਰ

09:01 AM Oct 04, 2023 IST
ਵਿਦਿਅਕ ਟੂਰ ਦੌਰਾਨ ਜੀਐੱਚਜੀ ਅਕੈਡਮੀ ਦੇ ਵਿਦਿਆਰਥੀ ਫੋਟੋ ਖਿਚਵਾਉਂਦੇ ਹੋਏ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 3 ਅਕਤੂਬਰ
ਸਥਾਨਕ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਦੇ ਵਿਦਿਆਰਥੀਆਂ ਦਾ ਇਕ ਵਿੱਦਿਅਕ ਪਿਕਨਿਕ ਟੂਰ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ‘ਚ ਪ੍ਰੀ-ਨਰਸਰੀ ਤੋਂ ਤੀਜੀ ਜਮਾਤ ਦੇ ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਨੰਨ੍ਹੇ ਮੁੰਨੇ ਬੱਚਿਆਂ ਦੇ ਮਨੋਰੰਜਨ ਲਈ ਮੈਜਿਕ ਸ਼ੋਅ, ਊਠ ਦੀ ਸਵਾਰੀ, ਹਾਥੀ ਦੀ ਸਵਾਰੀ, ਪੂਲ ਪਾਰਟੀ ਅਤੇ ਵੱਖ-ਵੱਖ ਕਿਸਮ ਦੇ ਝੂਲਿਆਂ ਦਾ ਆਯੋਜਨ ਕੀਤਾ ਗਿਆ ਜਨਿ੍ਹਾਂ ਦਾ ਬੱਚਿਆਂ ਨੇ ਭਰਪੂਰ ਆਨੰਦ ਮਾਣਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਖਾਣ-ਪੀਣ ਦੀ ਪਾਰਟੀ ਦਾ ਵੀ ਪ੍ਰਬੰਧ ਕੀਤਾ ਗਿਆ ਤਾਂ ਕਿ ਬੱਚਿਆਂ ਨੂੰ ਟੇਬਲ ਮੈਨਰਜ਼ ਦੀ ਵੀ ਜਾਣਕਾਰੀ ਦਿੱਤੀ ਜਾ ਸਕੇ। ਵਿਦਿਆਰਥੀਆਂ ਲਈ ਫਲ, ਜੂਸ, ਚਾਕਲੇਟ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਦੇ ਨਾਲ ਹੀ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ ਤਾਂ ਕਿ ਵਿਦਿਆਰਥੀ ਸਕੂਲ ਤੋਂ ਬਾਹਰ ਵੀ ਸਿੱਖਿਆ ਪ੍ਰਾਪਤ ਕਰ ਸਕਣ। ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਉਨ੍ਹਾਂ ਨੂੰ ਮੈਪਲ ਜੰਗਲ ਵੀ ਲਿਜਾਇਆ ਗਿਆ। ਪ੍ਰਿੰਸੀਪਲ ਗਰੇਵਾਲ ਨੇ ਦੱਸਿਆ ਕਿ ਇਸ ਪਿਕਨਿਕ ਪਾਰਟੀ ਦਾ ਆਯੋਜਨ ਕਰਨ ਦਾ ਮਕਸਦ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ-ਨਾਲ ਉਨਾਂ ਦਾ ਮਨੋਰੰਜਨ ਹੋਣਾ ਵੀ ਜ਼ਰੂਰੀ ਹੈ ਤਾਂ ਕਿ ਉਹ ਪੜ੍ਹਾਈ ਤੋਂ ਬੋਰੀਅਤ ਮਹਿਸੂਸ ਨਾ ਕਰਨ।

Advertisement

Advertisement