ਪਹਿਲੀ ਨੂੰ ਸਾੜੇ ਜਾਣਗੇ ਕੇਂਦਰ ਸਰਕਾਰ ਦੇ ਪੁਤਲੇ
06:39 AM Jul 30, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 29 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੀ ਮੀਟਿੰਗ ਅੱਜ ਗੁਰਦੁਆਰਾ ਬਾਬਾ ਸਿਧਾਣਾ, ਝਬਾਲ ਵਿਖੇ ਜਥੇਬੰਦੀ ਦੇ ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਵਾਲ, ਬਲਜੀਤ ਸਿੰਘ ਝਬਾਲ ਤੇ ਵੀਰ ਸਿੰਘ ਕੋਟ ਦੀ ਆਗਵਾਈ ਹੇਠ ਹੋਈ| ਮੀਟਿੰਗ ਨੂੰ ਜਥੇਬੰਦੀ ਦੇ ਆਗੂ ਜਰਨੈਲ ਸਿੰਘ ਨੂਰਦੀ ਤੇ ਧੰਨਾ ਸਿੰਘ ਲਾਲੂਘੁੰਮਣ ਨੇ ਸੰਬੋਧਨ ਕਰਦਿਆਂ ਪਹਿਲੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਨਾ ਲਾਗੂ ਕਰਨ ਦੇ ਰੋਸ ਵਜੋਂ ਸ਼ੰਭੂ ਅਤੇ ਖਨੌਰੀ ਦੇ ਬਾਰਡਰਾਂ ’ਤੇ ਚਲਦੇ ਮੋਰਚੇ ਦੀ ਕਾਰਵਾਈ ਸਾਂਝੀ ਕੀਤੀ| ਆਗੂਆਂ ਨੇ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਟਾਲਮਟੋਲ ਦੀ ਨੀਤੀ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਰੋਸ ਵਜੋਂ ਪਹਿਲੀ ਅਗਸਤ ਨੂੰ ਜ਼ਿਲ੍ਹੇ ਅੰਦਰ ਮੋਟਰਸਾਈਕਲ ਮਾਰਚ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
Advertisement
Advertisement