ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਹਿਰਾਸਤ ’ਚ ਲੈਣ ਖ਼ਿਲਾਫ਼ ਮੁੱਖ ਮੰਤਰੀ ਦੇ ਪੁਤਲੇ ਫੂਕੇ

06:49 AM Mar 21, 2025 IST
featuredImage featuredImage
ਤਰਨ ਤਾਰਨ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਹਤਿੰਦਰ ਮਹਿਤਾਜਲੰਧਰ, 20 ਮਾਰਚ
Advertisement

ਕੇਂਦਰ ਸਰਕਾਰ ਦੇ ਸੱਦੇ ’ਤੇ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਕਿਸਾਨ ਆਗੂਆਂ ਨੂੰ ਮੁਹਾਲੀ ਵਿੱਚੋਂ ਗ੍ਰਿਫਤਾਰ ਕਰਨ ਤੋਂ ਬਾਅਦ ਸ਼ੰਭੂ ਤੇ ਖਨੌਰੀ ਮੋਰਚਿਆਂ ਨੂੰ ਚੁੱਕਣ ਅਤੇ ਕਿਸਾਨਾਂ ’ਤੇ ਤਸ਼ੱਦਦ ਦੇ ਰੋਸ ਵਜੋਂ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਮਹਿਤਪੁਰ ਜਗਰਾਵਾਂ ਰੋਡ ’ਤੇ ਸੰਗੋਵਾਲ ਟੋਲ ਪਲਾਜ਼ਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਮੋਰਚਿਆਂ ਤੋਂ ਜ਼ਬਤ ਕੀਤਾ ਸਾਮਾਨ ਕਿਸਾਨਾਂ ਨੂੰ ਵਾਪਸ ਕੀਤਾ ਜਾਵੇ। ਪ੍ਰਦਰਸ਼ਨਾਂ ਦੀ ਅਗਵਾਈ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਜਿੰਦਰ ਸਿੰਘ ਮੰਡ ਅਤੇ ਬੁਚਨ ਸਿੰਘ ਸਾਬਕਾ ਸਰਪੰਚ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕੇਂਦਰ ਦੀ ਹੱਥ ਠੋਕਾ ਬਣ ਕੇ ਕਾਰਪੋਰੇਟ ਪੱਖੀ ਫੈਸਲਿਆਂ ਨੂੰ ਲਾਗੂ ਕਰਨ ਲਈ ਕਿਸਾਨ ਲਹਿਰ ਤੇ ਸਾਜ਼ਿਸ਼ ਅਧੀਨ ਤਸ਼ੱਦਦ ਕਰ ਰਹੀ ਹੈ। ਭਗਵੰਤ ਮਾਨ ਸਰਕਾਰ ਕਿਸਾਨ ਲਹਿਰ ਨੂੰ ਕੁਚਲਣ ਦੇ ਰਾਹ ਤੁਰ ਪਈ ਹੈ ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 26 ਮਾਰਚ ਨੂੰ ਵੱਡੀ ਗਿਣਤੀ ਕਿਸਾਨ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਸ਼ੰਭੂ ਤੇ ਖਨੌਰੀ ਸਰਹੱਦ ’ਤੇ ਲਗਾਏ ਮੋਰਚਿਆਂ ਨੂੰ ਜਬਰੀ ਖਦੇੜਨ, ਕਿਸਾਨਾਂ ਉੱਪਰ ਲਾਠੀਚਾਰਜ ਕਰਨ ਅਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ’ਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਸਰਦਾਰਵਾਲਾ ਵਿੱਚ ਰੈਲੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਮਜ਼ਦੂਰ ਆਗੂ ਜੀ.ਐੱਸ. ਅਟਵਾਲ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸੋਨੂੰ ਅਰੋੜਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨੀ ਘੋਲ ਨੂੰ ਜਬਰ ਦੇ ਜ਼ੋਰ ਨਾਲ ਦਬਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਦੇ ਸੰਘਰਸ਼ਸ਼ੀਲ ਤਬਕਿਆ ਨੂੰ ਮਾਨ ਸਰਕਾਰ ਦੇ ਜਬਰ ਦਾ ਇਕਜੁੱਟ ਹੋ ਕੇ ਮੂੰਹ ਤੋੜ ਜਵਾਬ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ। ਸਰਕਾਰੀ ਜਬਰ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐੱਸਡੀਐੱਮ ਦਫਤਰ ਸ਼ਾਹਕੋਟ ’ਚ ਧਰਨਾ ਲਗਾਇਆ। ਧਰਨੇ ਨੂੰ ਰੁਕਵਾਉਣ ਲਈ ਡੀ.ਐਸ.ਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਭਾਰੀ ਪੁਲੀਸ ਫੋਰਸ ਲੈ ਕੇ ਐੱਸਡੀਐੱਮ ਦਫਤਰ ਪਹੁੰਚ ਗਏ। ਖਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ। ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਰੇੜ੍ਹਵਾਂ ਤੋਂ ਇਲਾਵਾ ਕਈ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ।

Advertisement

ਤਰਨ ਤਾਰਨ (ਗੁਰਬਖ਼ਸ਼ਪੁਰੀ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ ਮੀਟਿੰਗ ਕਰਕੇ ਬੀਤੇ ਕੱਲ੍ਹ ਸ਼ੰਭੂ-ਖਨੌਰੀ ਬਾਰਡਰ ’ਤੇ ਕਿਸਾਨ ਮੰਗਾਂ ਲਈ ਸੰਘਰਸ਼ ਕਰਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲੈਣ ਖਿਲਾਫ਼ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ। ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਮਨਜੀਤ ਸਿੰਘ ਬੱਗੂ, ਤਰਸੇਮ ਸਿੰਘ ਲੁਹਾਰ, ਦਵਿੰਦਰ ਸਿੰਘ, ਗੁਰਪ੍ਰੀਤ ਗੰਡੀਵਿੰਡ, ਨਛੱਤਰ ਸਿੰਘ ਮੁਗਲਚੱਕ ਨੇ ਸੰਬੋਧਨ ਕੀਤਾ| ਬੁਲਾਰਿਆਂ ਸਰਕਾਰ ਦੀ ਇਸ ਕਾਰਵਾਈ ਨੂੰ ਸ਼ੰਭੂ ਅਤੇ ਖਨੋਰੀ ਬਾਰਡਰ ਦੇ ਮੋਰਚਿਆਂ ਨੂੰ ਉਖਾੜਨ ਦੀ ਇਕ ਸਾਜਿਸ਼ ਕਰਾਰ ਦਿੱਤਾ ਅਤੇ ਇਸ ਨੂੰ ਜਮਹੂਰੀ ਕਦਰਾਂ ਕੀਮਤਾਂ ਦੇ ਉਲਟ ਕਿਹਾ। ਆਗੂਆਂ ਪੰਜਾਬ ਸਰਕਾਰ ਦੇ ਇਸ ਵਤੀਰੇ ਤਾਨਾਸ਼ਾਹੀ ਭਰਿਆ ਆਖਦਿਆਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ|

ਅਜਨਾਲਾ (ਸੁਖਦੇਵ ਸੁੱਖ): ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਮੋਰਚਿਆਂ ’ਤੇ ਮਸ਼ੀਨਾਂ ਤੇ ਬੁਲਡੋਜ਼ਰਾਂ ਨਾਲ ਸਟੇਜਾਂ, ਪੱਕੇ ਟੈਂਟਾਂ ਤੇ ਟਰਾਲੀਆਂ ਆਦਿ ਦੀ ਭੰਨ-ਤੋੜ ਕਰ ਕੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ। ਇਸ ਮੌਕੇ ਕਰਨੈਲ ਸਿੰਘ, ਜਰਨੈਲ ਸਿੰਘ, ਮੋਹਨ ਸਿੰਘ, ਹਰਨੇਕ ਸਿੰਘ, ਗਾਇਕ ਗੁਰਪਾਲ ਗਿੱਲ ਆਦਿ ਹਾਜ਼ਰ ਸਨ।

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਕਿਰਤੀ ਕਿਸਾਨ ਯੂਨੀਅਨ ਦੀ ਗੜਸ਼ੰਕਰ ਇਕਾਈ ਵੱਲੋਂ ਪਿੰਡ ਅਲੀਪੁਰ ਅਤੇ ਸਿਕੰਦਰਪੁਰ ਵਿਖੇ ਪੰਜਾਬ ਸਰਕਾਰ ਤੇ ਪੁਤਲੇ ਫੂਕ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਢੇਸੀ, ਕੁਲਵਿੰਦਰ ਚਾਹਲ ਅਤੇ ਪ੍ਰੋਫੈਸਰ ਕੁਲਵੰਤ ਸਿੰਘ ਗੋਲੇਵਾਲ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਕਾਰਪੋਰੇਟਾਂ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦੇ ਕਿਸਾਨ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ।

 

Advertisement