For the best experience, open
https://m.punjabitribuneonline.com
on your mobile browser.
Advertisement

ਮੈਰੀਟੋਰੀਅਸ ਸਕੂਲਾਂ ਦੇ ਗੇਟਾਂ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ

10:42 AM Oct 12, 2024 IST
ਮੈਰੀਟੋਰੀਅਸ ਸਕੂਲਾਂ ਦੇ ਗੇਟਾਂ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ
Advertisement

ਪਟਿਆਲਾ(ਖੇਤਰੀ ਪ੍ਰਤੀਨਿਧ): ਆਪਣੀਆਂ ਮੰਗਾਂ ਮਨਵਾਉਣ ਲਈ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਨੇ ਅੱਜ ਬਾਅਦ ਦੁਪਹਿਰ ਸਾਰੇ ਮੈਰੀਟੋਰੀਅਸ ਸਕੂਲਾਂ ਦੇ ਗੇਟਾਂ ਅੱਗੇ ਧਰਨੇ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਇਸੇ ਕੜੀ ਵਜੋਂ ਹੀ ਪਟਿਆਲਾ ਵਿਚਲੇ ਮੈਰੀਟੋਰੀਅਸ ਸਕੂਲਾਂ ਮੂਹਰੇ ਵੀ ਅਜਿਹੇ ਰੋਸ ਪ੍ਰਰਦਸ਼ਨ ਕੀਤੇ ਗਏ। ਬੁਲਾਰਿਆਂ ਦਾ ਕਹਿਣਾ ਸੀ ਕਿ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ ਹੋਇਆ ਹੈ, ਇਸ ਤੋਂ ਵੱਧ ਸ਼ੋਸ਼ਣ ਹੋਰ ਕੀ ਹੋ ਸਕਦਾ ਹੈ। ਬੁਲਾਰਿਆਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

Advertisement

Advertisement
Advertisement
Author Image

sukhwinder singh

View all posts

Advertisement