ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਅਤੇ ਐੱਸਐੱਸਪੀ ਦੇ ਪੁਤਲੇ ਸਾੜੇ

10:37 AM May 24, 2024 IST

ਪੱਤਰ ਪ੍ਰੇਰਕ
ਜਲੰਧਰ, 23 ਮਈ
ਪੇਂਡੂ ਮਜ਼ਦੂਰ ਯੂਨੀਅਨ ਦੇ ਤਹਿਸੀਲ ਆਗੂ ਨਾਵਲ ਗਿੱਲ ਟਾਹਲੀ ਅਤੇ ਹੋਰਨਾਂ ਨੂੰ ਸਵਾਲ ਪੁੱਛਣ ਤੋਂ ਬੁਖਲਾਹਟ ਵਿੱਚ ਆ ਕੇ ਆਮ ਆਦਮੀ ਪਾਰਟੀ ਦੇ ਟਾਂਡਾ ਤੋਂ ਵਿਧਾਇਕ ਤੇ ਐੱਸਐੱਸਪੀ ਹੁਸ਼ਿਆਰਪੁਰ ਦੇ ਕਥਿਤ ਇਸ਼ਾਰੇ ਉੱਪਰ ਦਰਜ ਕੀਤੇ ਕੇਸ ਤਹਿਤ ਜੇਲ੍ਹ ਡੱਕਣ ਕਾਰਨ ਪੇਂਡੂ ਮਜ਼ਦੂਰਾਂ ਦੇ ਮਨਾਂ ਵਿੱਚ ਗੁੱਸਾ ਵਧਦਾ ਜਾ ਰਿਹਾ ਹੈ। ਜਥੇਬੰਦੀ ਦੀ ਅਗਵਾਈ ਹੇਠ ਦੂਸਰੇ ਦਿਨ ਵੀ ਪੇਂਡੂ ਮਜ਼ਦੂਰਾਂ ਨੇ 23 ਥਾਵਾਂ ’ਤੇ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ਪੁਤਲੇ ਫੂਕੇ। ਜਥੇਬੰਦੀ ਨੇ ਐੱਮ.ਐੱਲ.ਏ. ਤੇ ਹਮਾਇਤੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਕਰਵਾਉਣ, ਚੌਕੀ ਇੰਚਾਰਜ ਬੌੜਾਂ ਬਸਤੀ ਦੀ ਭੂਮਿਕਾ ਦੀ ਜਾਂਚ ਕਰ ਕੇ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਤੇ ਮਜ਼ਦੂਰ ਆਗੂਆਂ ਦੀ ਰਿਹਾਈ ਲਈ 28 ਮਈ ਨੂੰ ਡੀਐੱਸਪੀ ਦਫ਼ਤਰ ਅੱਗੇ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਵਿੱਢ ਦਿੱਤੀਆਂ। ਇਸ ਮੌਕੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਵਿਧਾਇਕ ਤੇ ਐੱਸਐੱਸਪੀ ਦੇ ਤਾਨਾਸ਼ਾਹੀ ਵਤੀਰੇ ਕਾਰਨ ਦਲਿਤ ਮਜ਼ਦੂਰਾਂ ਦੇ ਮਨਾਂ ਵਿੱਚ ਗੁੱਸਾ ਹੈ।

Advertisement

Advertisement
Advertisement