For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਹਿੰਸਾ ਦੇ ਰੋਸ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

08:43 AM Aug 04, 2023 IST
ਮਨੀਪੁਰ ਹਿੰਸਾ ਦੇ ਰੋਸ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਖਰੜ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਕਾਰਕੁਨ।
Advertisement

ਪੱਤਰ ਪ੍ਰੇਰਕ
ਖਰੜ, 3 ਅਗਸਤ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਤੇ ਹਲਕਾ ਯੂਥ ਕਾਂਗਰਸ ਖਰੜ ਦੇ ਪ੍ਰਧਾਨ ਮਨਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਮਨੀਪੁਰ ਹਿੰਸਾ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਵਿਸ਼ੇਸ਼ ਤੌਰ ’ਤੇ ਪੁਹੰਚੇ। ਡਾ. ਬੰਗੜ ਨੇ ਦੱਸਿਆ ਕਿ ਖਰੜ ਬੱਸ ਸਟੈਂਡ ਤੋਂ ਭੁਰੂ ਚੌਕ ਤੱਕ ਕੈਂਡਲ ਮਾਰਚ ਕੱਢਿਆ ਗਿਆ ਅਤੇ ਭੁਰੂ ਚੌਕ ’ਤੇ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੀਤੀ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਇਨ੍ਹਾਂ ਗਲਤ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ। ਇਸ ਮੌਕੇ ਯੂਥ ਕਾਂਗਰਸ ਦੇ ਨੌਜਵਾਨ ਤੋਂ ਇਲਾਵਾ ਜ਼ਿਲ੍ਹਾ ਮੁਹਾਲੀ ਤੋਂ ਯੂਥ ਪ੍ਰਧਾਨ ਸਰਵੋਤਮ ਰਾਣਾ ਅੰਮ੍ਰਿਤਪਾਲ ਸਿੰਘ, ਐੱਮਸੀ ਰਮਾਕਾਂਤ ਕੁਰਾਲੀ, ਰਾਜਿੰਦਰ ਸਿੰਘ, ਲਖਵੀਰ ਸਿੰਘ, ਸ਼ੇਰ ਸਿੰਘ, ਸੁਰਿੰਦਰ ਪਵਾਰ, ਕਮਲਾ ਪ੍ਰਸ਼ਾਦ, ਦਿਲਸਰਨ, ਪ੍ਰਮ ਮਾਵੀ, ਹਰਸ਼ ਸੈਣੀ ਤੇ ਰਾਜਵੀਰ ਭੰਗੂ ਹਾਜ਼ਰ ਸਨ।

Advertisement

ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਮੋਰਿੰਡਾ (ਪੱਤਰ ਪ੍ਰੇਰਕ): ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਮਨੀਪੁਰ ਹਿੰਸਾ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਬ-ਡਿਵੀਜ਼ਨ ਮੋਰਿੰਡਾ ਐਂਡ ਕਾਈਨੌਰ ਦੇ ਦਫ਼ਤਰ ਅੱਗੇ ਵੱਖ-ਵੱਖ ਵਿਭਾਗਾਂ ਦੇ ਫੀਲਡ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਲਈ ਮਨੀਪੁਰ ਦੇ ਮੁੱਖ ਮੰਤਰੀ ਐੱਨ. ਬਿਰੇਨ ਸਿੰਘ ਦੀ ਭਾਜਪਾ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਸਾਂਝੇ ਤੌਰ ’ਤੇ ਜ਼ਿੰਮੇਵਾਰ ਹਨ। ਮਨੀਪੁਰ ਸੂਬੇ ਵਿੱਚ ਕੁਕੀ ਕਬੀਲੇ ਦੇ ਲੋਕਾਂ ਦੇ ਘਰਾਂ ’ਤੇ ਯੋਜਨਾਬੱਧ ਹਮਲਾ ਕਰ ਕੇ ਭਾਰੀ ਸਾੜਫੂਕ, ਔਰਤਾਂ ਦੀ ਬੇਪਤੀ, ਲੁੱਟਮਾਰ ਅਤੇ ਕਤਲੇਆਮ ਕੀਤਾ ਗਿਆ, ਜੋ ਕਿ ਨਿੰਦਣਯੋਗ ਅਤੇ ਸ਼ਰਮਨਾਕ ਹੈ। ਇਸ ਮੌਕੇ ਮੁਲਾਜ਼ਮ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਵੋਟਾਂ ਲੈ ਕੇ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਨਿਖੇਧੀ ਕਰਦਿਆਂ ਸਮੁੱਚੇ ਫੀਲਡ ਮੁਲਾਜ਼ਮਾਂ ਨੂੰ 7 ਅਗਸਤ ਦੇ ਸਿਹਤ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਵਿਭਾਗ ਦੇ ਉੱਪ ਮੰਡਲ ਇੰਜਨੀਅਰ ਰਮਨਦੀਪ ਸਿੰਘ ਰਾਹੀ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਨੀਪੁਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Advertisement
Author Image

joginder kumar

View all posts

Advertisement
Advertisement
×