ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੀਫ ਖਾਲਸਾ ਦੀਵਾਨ ਵੱਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਉਪਰਾਲੇ

07:12 AM May 02, 2024 IST
ਹੋਣਹਾਰ 46 ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਪ੍ਰਬੰਧਕ।

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਮਈ
ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਹਿਤ ਗੁਰੂ ਤੇਗ ਬਹਾਦਰ ਸਾਹਿਬ ਤੇ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜਿਆਂ ਦੇ ਸਨਮੁੱਖ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀਟੀ ਰੋਡ ਵਿੱਚ ਸਵੇਰ ਦੀ ਅਸੈਂਬਲੀ ਦੌਰਾਨ ਸ਼ਬਦ ਉਚਾਰਨ ਕੀਤਾ ਗਿਆ ਤੇ ਅਰਦਾਸ ਉਪਰੰਤ ਗੁਰੂ ਤੇਗ ਬਹਾਦਰ ਸਾਹਿਬ ਅਤੇ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਧਾਰਮਿਕ ਵਿਭਾਗ ਦੇ ਮੁਖੀ ਸੁਖਜੀਤ ਕੌਰ ਵੱਲੋਂ ਚਾਨਣਾ ਪਾਉਂਦਿਆਂ ਨੈਤਿਕ ਗੁਣਾਂ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ ਗਈ। ਇਸੇ ਦੌਰਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਧਾਰਮਿਕ ਇਮਤਿਹਾਨ ਵਿੱਚੋਂ ਅੱਵਲ ਰਹਿਣ ਵਾਲੇ 46 ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਮੂਹ ਅਹੁਦੇਦਾਰਾਂ ਸਣੇ ਧਰਮ-ਪ੍ਰਚਾਰ ਕਮੇਟੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਗੁਰ ਮਰਿਆਦਾ ਨਾਲ ਜੁੜਨ ਲਈ ਪ੍ਰੇਰਿਆ।

Advertisement

Advertisement
Advertisement