For the best experience, open
https://m.punjabitribuneonline.com
on your mobile browser.
Advertisement

ਤਿੱਬਤ ਦੀ ਜਲਾਵਤਨ ਸਰਕਾਰ ਤੇ ਚੀਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਲਈ ਪਰਦੇ ਦੇ ਪਿੱਛੇ ਕੋਸ਼ਿਸ਼ ਜਾਰੀ

01:24 PM Apr 25, 2024 IST
ਤਿੱਬਤ ਦੀ ਜਲਾਵਤਨ ਸਰਕਾਰ ਤੇ ਚੀਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਲਈ ਪਰਦੇ ਦੇ ਪਿੱਛੇ ਕੋਸ਼ਿਸ਼ ਜਾਰੀ
ਪੇਨਪਾ ਸੇਰਿੰਗ
Advertisement

ਧਰਮਸ਼ਾਲਾ, 25 ਅਪਰੈਲ
ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਸਕਦੀ ਹੈ। ਤਿੱਬਤ ਵਿੱਚ ਚੀਨ ਵਿਰੋਧੀ ਪ੍ਰਦਰਸ਼ਨ ਅਤੇ ਬੁੱਧ ਧਰਮ ਪ੍ਰਤੀ ਚੀਨ ਦੀ ਕੱਟੜਪੰਥੀ ਪਹੁੰਚ ਨੇ ਦੋਵਾਂ ਧਿਰਾਂ ਦਰਮਿਆਨ ਰਸਮੀ ਗੱਲਬਾਤ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਸੀ। ਪੇਨਪਾ ਸੇਰਿੰਗ, ਸਿਕਯੋਂਗ ਜਾਂ ਤਿੱਬਤ ਦੀ ਜਲਾਵਤਨ ਸਰਕਾਰ ਦੇ ਰਾਜਨੀਤਿਕ ਮੁਖੀ ਨੇ ਗੈਰ ਰਸਮੀ ਗੱਲਬਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਾਰਤਾਕਾਰ ਚੀਨ ਦੇ ਲੋਕਾਂ ਨਾਲ ਗੱਲ ਕਰ ਰਹੇ ਸਨ ਪਰ ਕਿਸੇ ਸਮਝੌਤੇ 'ਤੇ ਪਹੁੰਚਣ ਦੀ ਕੋਈ ਤੁਰੰਤ ਉਮੀਦ ਨਹੀਂ।

Advertisement

Advertisement
Author Image

Advertisement
Advertisement
×