ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨ ਜਾਰੀ: ਭਰਾਜ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਸਤੰਬਰ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੱਟੜਿਆਣਾ ਵਿੱਚ ਲਗਪਗ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਿੰਡਾਂ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨਿਰੰਤਰ ਜ਼ਮੀਨੀ ਪੱਧਰ ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਵਿੱਚ ਖੇਡਾਂ ਪ੍ਰਤੀ ਬਹੁਤ ਦਿਲਚਸਪੀ ਪੈਦਾ ਹੋ ਚੁੱਕੀ ਹੈ ਅਤੇ ਇਸੇ ਦਿਲਚਸਪੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਪਾਰਕ ਬਣਵਾਏ ਜਾ ਰਹੇ ਹਨ।
ਇਸ ਦੌਰਾਨ ਵਿਧਾਇਕਾ ਭਰਾਜ ਨੇ ਦੱਸਿਆ ਕਿ ਇਸ ਪਾਰਕ ਵਿੱਚ 400 ਮੀਟਰ ਟਰੈਕ ਵੀ ਤਿਆਰ ਕੀਤਾ ਜਾਵੇਗਾ ਜਿਸ ਦਾ ਆਲੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਖੇਡ ਪ੍ਰੇਮੀਆਂ ਨੂੰ ਵੀ ਫਾਇਦਾ ਹੋਵੇਗਾ।
ਇਸ ਮੌਕੇ ਉਨ੍ਹਾਂ ਨਾਲ ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਦਵਿੰਦਰ ਸਿੰਘ, ਮਨਦੀਪ ਸਿੰਘ ਲੱਖੇਵਾਲ, ਗੁਰਪ੍ਰੀਤ ਸਿੰਘ ਫੱਗੂਵਾਲਾ, ਨਰਿੰਦਰ ਸਿੰਘ ਹਾਕੀ, ਮਲਕੀਤ ਸਿੰਘ ਖੰਗੂੜਾ, ਲਖਵਿੰਦਰ ਸਿੰਘ ਫੱਗੂਵਾਲਾ, ਜਤਿੰਦਰ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਨਦਾਮਪੁਰ, ਜਗਸੀਰ ਸਿੰਘ ਝਨੇੜੀ ਆਦਿ ਹਾਜ਼ਰ ਸਨ।