ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਉਘੇ ਵਿਗਿਆਨੀਆਂ ਨਾਲ ਜੋੜਨ ਦੀ ਕੋਸ਼ਿਸ਼ ਜਾਰੀ: ਪ੍ਰੋ. ਅਰਵਿੰਦ

07:17 AM Apr 24, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਦਾ ਉੱਘੇ ਸਾਇੰਸਦਾਨਾਂ ਨਾਲ ਸੰਪਰਕ ਪੈਦਾ ਕਰਨ ਲਈ ਹੀ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਭਾਸ਼ਣ ਲੜੀ ਸ਼ੁਰੂ ਕੀਤੀ ਗਈ ਹੈ, ਤਾਂ ਜੋ ਵਿਦਿਆਰਥੀ ਉਨ੍ਹਾਂ ਨਾਲ ਸਿੱਧੇ ਜੁੜ ਸਕਣ ਅਤੇ ਗਿਆਨ ਵਿਗਿਆਨ ਦੇ ਖੇਤਰ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ।
ਵਿਸ਼ੇਸ਼ ਭਾਸ਼ਣ ਲੜੀ ਦੇ ਪੰਜਵੇਂ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਚੱਲ ਰਹੇ ਨਿਵੇਕਲੀ ਕਿਸਮ ਦੇ ਏਕੀਕ੍ਰਿਤ ਕੋਰਸਾਂ ਦੀ ਇਹ ਵਿਸ਼ੇਸ਼ਤਾ ਹੈ ਕਿ ਇੱਥੇ ਵੱਖ-ਵੱਖ ਅਨੁਸ਼ਾਸਨਾਂ ਨੂੰ ਆਪਸ ਵਿੱਚ ਜੋੜ ਕੇ ਗੱਲ ਕੀਤੀ ਜਾ ਸਕਦੀ ਹੈ। ਇਹ ਕੋਰਸ ਅਸਲ ਅਰਥਾਂ ਵਿੱਚ ਅੰਤਰ-ਅਨੁਸ਼ਾਸਨੀ ਪਹੁੰਚ ਨੂੰ ਪ੍ਰਣਾਏ ਹੋਏ ਕੋਰਸ ਹਨ, ਜਿੱਥੇ ਵਿਦਿਆਰਥੀ ਬਿਨਾ ਕਿਸੇ ਬੰਦਿਸ਼ ਤੋਂ ਆਪਣੀ ਮਰਜ਼ੀ ਦੇ ਵੱਖ-ਵੱਖ ਵਿਸ਼ੇ ਚੁਣ ਸਕਦੇ ਹਨ। ਇਸ ਦੌਰਾਨ ਕੁੰਜੀਵੱਤ ਭਾਸ਼ਣ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੇ ਵਿਗਿਆਨੀ ਪ੍ਰੋ. ਸੁਸ਼ਾਂਤ ਦੱਤਾਗੁਪਤਾ ਨੇ ਦਿੱਤਾ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਹਿਮੇਂਦਰ ਭਾਰਤੀ ਨੇ ਕੀਤਾ। ਸੰਬੰਧਤ ਡੀਨ ਪ੍ਰੋ. ਸੰਜੀਵ ਪੁਰੀ ਨੇ ਸਵਾਗਤੀ ਸ਼ਬਦ ਬੋਲੇ ਅਤੇ ਧੰਨਵਾਦੀ ਭਾਸ਼ਣ ਡਾ. ਸ਼ਾਲਿਨੀ ਗੁਪਤਾ ਨੇ ਦਿੱਤਾ।

Advertisement

Advertisement
Advertisement