ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਊਧਮਪੁਰ ਦੇ ਜੰਗਲਾਂ ਵਿੱਚ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ

06:26 AM May 30, 2024 IST
ਊਧਮਪੁਰ ਦੇ ਦਾਰਸੂ ਜੰਗਲੀ ਖੇਤਰ ਵਿੱਚ ਬੁੱਧਵਾਰ ਨੂੰ ਲੱਗੀ ਅੱਗ। -ਫੋਟੋ: ਏਐੱਨਆਈ

ਜੰਮੂ, 29 ਮਈ
ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਜੰਗਲਾਂ ’ਚ ਲੱਗੀ ਅੱਗ ਕਾਰਨ ਜਾਨਵਰਾਂ ਸਮੇਤ ਇਲਾਕੇ ਦਾ ਕਾਫੀ ਨੁਕਸਾਨ ਹੋਇਆ ਹੈ। ਜੰਗਲਾਤ ਵਿਭਾਗ ਅਤੇ ਸਥਾਨਕ ਲੋਕਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਇਲਾਕਾ ਨਿਵਾਸੀਆਂ ਨੇ ਅੱਗ ਬੁਝਾਉਣ ਲਈ ਭਾਰਤੀ ਹਵਾਈ ਸੈਨਾ (ਆਈਏਐੱਫ) ਦੇ ਹੈਲੀਕਾਪਟਰਾਂ ਦੀ ਮੰਗ ਕੀਤੀ ਹੈ। ਊਧਮਪੁਰ ਅਤੇ ਜੰਮੂ ਜ਼ਿਲ੍ਹਿਆਂ ਦੇ ਵਿਚਕਾਰ ਦਰਾਸੂ ਜੰਗਲੀ ਇਲਾਕੇ ਵਿੱਚ ਬੀਤੇ ਦਿਨ ਲੱਗੀ ਅੱਗ ਪੰਜ ਤੋਂ ਛੇ ਵਰਗ ਕਿਲੋਮੀਟਰ ਤੱਕ ਫੈਲ ਗਈ ਹੈ। ਸਥਾਨਕ ਨਿਵਾਸੀ ਹਰਵਿੰਦਰ ਸਿੰਘ ਨੇ ਕਿਹਾ, “ਅਸੀਂ ਪ੍ਰਸ਼ਾਸਨ ਨੂੰ ਅੱਗ ਬੁਝਾਉਣ ਲਈ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਤਾਇਨਾਤ ਕਰਨ ਦੀ ਅਪੀਲ ਕਰਦੇ ਹਾਂ। ਜੰਗਲਾਤ ਵਿਭਾਗ ਅਤੇ ਸਥਾਨਕ ਲੋਕਾਂ ਵੱਲੋਂ ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਨਾਕਾਫੀ ਸਾਬਤ ਹੋ ਰਹੀ ਹੈ ਅਤੇ ਅੱਗ ਫੈਲ ਰਹੀ ਹੈ।’’ ਅਧਿਕਾਰੀਆਂ ਨੇ ਕਿਹਾ ਕਿ ਅੱਗ ਬੁਝਾਉਣ ਲਈ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਨੂੰ ਵੀ ਬੁਲਾਇਆ ਗਿਆ ਹੈ ਪਰ ਅੱਗ ਵਧਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਦੇ ਕਠੂਆ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਜੰਗਲੀ ਖੇਤਰਾਂ ’ਚ ਬੀਤੇ ਦਿਨ ਅੱਗ ਲੱਗ ਗਈ ਜਿਸ ਕਾਰਨ ਇਲਾਕੇ ਦਾ ਕਾਫੀ ਨੁਕਸਾਨ ਹੋਇਆ ਹੈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਾਇਰ ਸਰਵਿਸਿਜ਼ ਵਿਭਾਗ ਅਨੁਸਾਰ ਵੱਧ ਰਹੇ ਤਾਪਮਾਨ ਕਾਰਨ ਇਸ ਖੇਤਰ ’ਚ ਰੋਜ਼ਾਨਾ 10 ਤੋਂ 13 ਅੱਗ ਲੱਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। -ਪੀਟੀਆਈ

Advertisement

Advertisement